ਮੁੰਬਈ, 22 ਜੁਲਾਈ

ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਅੱਜ ਕਿਹਾ ਹੈ ਕਿ ਭਾਰਤੀ ਰੁਪਇਆ ਵਿਕਸਤ ਅਰਥਵਿਵਸਥਾਵਾਂ ਅਤੇ ਵਿਕਾਸਸ਼ੀਲ ਦੇਸ਼ਾਂ ਦੀ ਕਰੰਸੀ ਦੇ ਮੁਕਾਬਲੇ ਮਜ਼ਬੂਤ ​​ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪ੍ਰਤੀ ਡਾਲਰ ਰੁਪਇਆ 80 ਰੁਪਏ ਤੋਂ ਵੀ ਹੇਠਾਂ ਆ ਗਿਆ ਸੀ। ਆਰਬੀਆਈ ਗਵਰਨਰ ਨੇ ਕਿਹਾ ਕਿ ਕੇਂਦਰੀ ਬੈਂਕ ਰੁਪਏ ਵਿੱਚ ਤੇਜ਼ ਉਤਰਾਅ-ਚੜ੍ਹਾਅ ਅਤੇ ਅਸਥਿਰਤਾ ਨੂੰ ਬਿਲਕੁਲ ਬਰਦਾਸ਼ਤ ਨਹੀਂ ਕਰੇਗਾ।