ਚੰਡੀਗੜ੍ਹ, 3 ਜੂਨ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਘਰ-ਘਰ ਨੌਕਰੀ ਦਾ ਵਾਅਦਾ ਕਰਕੇ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਤੋਂ ਨਰਾਜ਼ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਮੂਹਰੇ ਧਰਨਾ ਦਿੱਤਾ। ਪ੍ਰਦਰਸ਼ਨਕਾਰੀਆਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲਿਆ। ਇਸ ਮੌਕੇ ਵਿਧਾਇਕ ਮੀਤ ਹੇਅਰ, ਕੁਲਤਾਰ ਸਿੰਘ ਸੰਧਵਾਂ, ਪ੍ਰਿੰਸੀਪਲ ਬੁੱਧ ਰਾਮ, ਅਨਮੋਲ ਗਗਨ ਮਾਨ ਸਣੇ ਹੋਰ ਆਗੂ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਕੈਪਟਨ ਨੇ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਵਿੱਚੋਂ ਇਕ ਵੀ ਪੂਰਾ ਨਹੀਂ ਕੀਤਾ। ਉਹ ਤਾਂ ਕਰੋਨਾ ਮਹਾਮਾਰੀ ਦੌਰਾਨ ਵੀ ਲੋਕਾਂ ਦੀ ਸਾਰ ਲੈਣ ਦੀ ਥਾਂ ਆਪਣੀ ਕੁਰਸੀ ਬਚਾਉਣ ਵਿੱਚ ਲੱਗੇ ਹੋਏ ਹਨ।