ਕਾਰਜਾਂ ਤੇ ਖਰਚ ਕੀਤੇ ਜਾਣਗੇ ਇਹ ਪੈਸੇ-ਵਿਧਾਇਕ ਪਿੰਕੀ
ਫਿਰੋਜ਼ਪੁਰ 5 ਅਕਤੂਬਰ
ਪਿੰਡਾਂ ਵਿੱਚ ਵਿਕਾਸ ਦੇ ਕੰਮਾਂ ਨੂੰ ਅੱਗੇ ਤੋਰਦਿਆਂ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ੍ਰ: ਪਰਮਿੰਦਰ ਸਿੰਘ ਪਿੰਕੀ ਨੇ ਹਲਕੇ ਦੇ ਵੱਖ ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ 5 ਕਰੋੜ 72 ਲੱਖ ਦੇ ਚੈੱਕ ਤਕਸੀਮ ਕੀਤੇ। ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਕੋਰੋਨਾ ਵਾਇਰਸ ਦੀ ਮਹਾਮਾਰੀ ਹੋਣ ਦੇ ਬਾਵਜੂਦ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਗਰਾਂਟ ਜਾਰੀ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਪਿੰਡ ਵਿਕਾਸ ਕਾਰਜਾਂ ਦੀ ਸਹੂਲਤ ਤੋਂ ਵਾਂਝਾ ਨਾ ਰਹੇ।
ਵਿਧਾਇਕ ਪਿੰਕੀ ਨੇ ਕਿਹਾ ਕਿ ਇਹ ਰਾਸ਼ੀ ਪਿੰਡਾਂ ਦੇ ਵਿਕਾਸ ਕੰਮਾਂ ਜਿਵੇਂ ਕਿ ਸੜਕਾਂ, ਇੰਟਰਲੋਕਿੰਗ ਟਾਈਲਾਂ, ਜਿੰਮਾਂ, ਪਾਰਕਾਂ ਆਦਿ ਕੰਮਾਂ ਉਤੇ ਖਰਚ ਕੀਤੀ ਜਾਵੇਗੀ ਅਤੇ ਕੰਮ ਚੱਲਣ ਤੇ ਹੋਰ ਰਾਸ਼ੀ ਵੀ ਜਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਸ਼ਹਿਰਾਂ ਵਰਗੀ ਦਿੱਖ ਪ੍ਰਦਾਨ ਕਰਨ ਲਈ ਉਨ੍ਹਾਂ ਵੱਲੋਂ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਫਿਰੋਜ਼ਪੁਰ ਦੇ ਵਿਕਾਸ ਲਈ ਲਗਾਤਾਰ ਵੱਡੇ ਪ੍ਰਾਜੈਕਟ ਲਿਆਂਦੇ ਜਾ ਰਹੇ ਹਨ ਤੇ ਉਹ ਫਿਰੋਜ਼ਪੁਰ ਨੂੰ ਵਿਕਾਸ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣਾਉਣ ਵਿਚ ਕੋਈ ਕਸਰ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਸ਼ਹਿਰ ਅਤੇ ਪਿੰਡਾਂ ਲਈ ਹੋਰ ਵੀ ਫੰਡ ਜਾਰੀ ਕਰਵਾਏ ਜਾਣਗੇ, ਜਿਸ ਨਾਲ ਵੱਡੇ ਪੱਧਰ ਤੇ ਵਿਕਾਸ ਦੇ ਕੰਮ ਕਰਵਾਏ ਜਾਣਗੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰ: ਰਵਿੰਦਰਪਾਲ ਸਿੰਘ ਸੰਧੂ, ਬੀਡੀਓ ਸੁਰਜੀਤ ਸਿੰਘ, ਸੁਖਵਿੰਦਰ ਸਿੰਘ ਅਟਾਰੀ, ਬਲਵੀਰ ਬਾਠ, ਬਲੀ ਸਿੰਘ, ਅਵਤਾਰ ਸਿੰਘ ਅਟਾਰੀ, ਸਰਪੰਚ ਇੱਕਬਾਲ ਸਿੰਘ, ਸੁਖਜਿੰਦਰ ਸਿੰਘ ਆਰਿਫ ਕੇ, ਦਲੀਪ ਸਿੰਘ, ਨਿਸਾਨ ਸਿੰਘ, ਸੁੱਚਾ ਸਿੰਘ, ਲਖਵਿੰਦਰ ਸਿੰਘ, ਪਰਮਜੀਤ ਸਿੰਘ, ਕੁਲਦੀਪ ਸਿੰਘ ਆਦਿ ਹਾਜ਼ਰ ਸਨ।