ਚੰਡੀਗੜ੍ਹ, 23 ਦਸੰਬਰ

ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਬਣਾਈ ਗਈ ਸਕਰੀਨਿੰਗ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਮੌਕੇ ਪਾਰਟੀ ਵੱਲੋਂ ਪਰਿਵਾਰ ਦੇ ਇਕ ਮੈਂਬਰ ਨੂੰ ਹੀ ਟਿਕਟ ਦਿੱਤੀ ਜਾਵੇਗੀ। ਇਹ ਜਾਣਕਾਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਅਗਲੇ ਸਾਲ ਦੇ ਸ਼ੁਰੂ ਵਿੱਚ ਹੀ ਪੰਜਾਬ ਵਿੱਚ ਵਿਧਾਨ ਸਣਾ ਚੋਣਾਂ ਹੋਣੀਆਂ ਹਨ।