ਨਵੀਂ ਦਿੱਲੀ, 7 ਫਰਵਰੀ
ਕਾਂਗਰਸ ਨੇ ਅੱਜ ਕਿਹਾ ਕਿ ਵਿਰੋਧੀ ਪਾਰਟੀਆਂ ਦੀ ਅੱਜ ਹੋਈ ਮੀਟਿੰਗ ਵਿੱਚ ਜ਼ਿਆਦਾਤਰ ਪਾਰਟੀਆਂ ਨੇ ਫੈਸਲਾ ਕੀਤਾ ਕਿ ਉਹ ਸੰਸਦ ਦੀ ਕਾਰਵਾਈ ਵਿੱਚ ਹਿੱਸਾ ਲੈਣਗੀਆਂ ਅਤੇ ਅਡਾਨੀ ਮਹਾਘਪਲੇ ਦੀ ਜਾਂਚ ਲਈ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਦੀ ਮੰਗ ਉਠਾਉਂਦੀ ਰਹਿਣਗੀਆਂ। ਰਾਜ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਸਮੇਤ 15 ਪਾਰਟੀਆਂ ਦੇ ਨੇਤਾਵਾਂ ਨੇ ਸੰਸਦ ਭਵਨ ਦੇ ਚੈਂਬਰ ‘ਚ ਬੈਠਕ ਕੀਤੀ ਅਤੇ ਅੱਗੇ ਦੀ ਰਣਨੀਤੀ ‘ਤੇ ਚਰਚਾ ਕੀਤੀ।