ਮੁੰਬਈ, 1 ਸਤੰਬਰ
ਵਿਰੋਧੀ ਧਿਰ ਦੇ ਗਠਜੋੜ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਇੰਸ’ (ਇੰਡੀਆ) ਦੇ ਨੇਤਾ ਅਗਲੀਆਂ ਲੋਕ ਸਭਾ ਚੋਣਾਂ ‘ਚ ਭਾਰਤੀ ਜਨਤਾ ਪਾਰਟੀ ਨੂੰ ਟੱਕਰ ਦੇਣ ਲਈ ਠੋਸ ਰੂਪ ਰੇਖਾ ਤਿਆਰ ਕਰਨ, ਅੱਗੇ ਦੀ ਰਣਨੀਤੀ ਤੈਅ ਕਰਨ ਤੇ ਸਾਂਝਾ ਪ੍ਰੋਗਰਾਮ ਬਣਾਉਣ ਲਈ ਅੱਜ ਮੀਟਿੰਗ ਕਰ ਕਰ ਰਹੇਹਨ। ਅੱਜ ਇੱਥੇ ਮੀਟਿੰਗ ਤੋਂ ਬਾਅਦ ਲੋਗੋ ਤਿਆਰ ਕੀਤਾ ਜਾਵੇਗਾ ਤੇ ਸ਼ਾਮ ਨੂੰ ਸਾਂਝੀ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ। ਵੀਰਵਾਰ ਦੇਰ ਸ਼ਾਮ ਇਨ੍ਹਾਂ ਆਗੂਆਂ ਨੇ ਰਾਤ ਦੇ ਖਾਣੇ ਤੋਂ ਪਹਿਲਾਂ ਮੀਟਿੰਗ ਕੀਤੀ। ਰਾਤ ਦੇ ਖਾਣੇ ਦੀ ਮੇਜ਼ਬਾਨੀ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼ਿਵ ਸੈਨਾ (ਯੂਬੀਟੀ) ਦੇ ਮੁਖੀ ਊਧਵ ਠਾਕਰੇ ਨੇ ਕੀਤੀ ਸੀ।