ਨਵੀਂ ਦਿੱਲੀ, 4 ਫਰਵਰੀ

ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐੱਨਯੂ) ਦੇ ਵਾਈਸ ਚਾਂਸਲਰ ਐੱਮ. ਜਗਦੀਸ਼ ਕੁਮਾਰ ਨੂੰ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਜੇਐੱਨਯੂ ਵਿੱਚ ਉਨ੍ਹਾਂ ਦਾ ਕਾਰਜਕਾਲ ਵਿਵਾਦਾਂ ਵਿੱਚ ਰਿਹਾ ਹੈ। ਪਿਛਲੇ ਸਾਲ ਆਪਣਾ ਕਾਰਜਕਾਲ ਖਤਮ ਹੋਣ ਤੋਂ ਬਾਅਦ ਉਹ ਕਾਰਜਕਾਰੀ ਵਾਈਸ-ਚਾਂਸਲਰ ਵਜੋਂ ਅਹੁਦਾ ਸੰਭਾਲ ਰਹੇ ਹਨ।