ਬੈਲਗਰੇਡ: ਭਾਰਤੀ ਮਹਿਲਾ ਪਹਿਲਵਾਨ ਅੰਤਿਮ ਪੰਘਾਲ ਨੇ ਵਿਸ਼ਵ ਚੈਂਪੀਅਨਸ਼ਿਪ ’ਚ ਕਾਂਸੀ ਦਾ ਤਗ਼ਮਾ ਆਪਣੇ ਨਾਂ ਕੀਤਾ ਅਤੇ 53 ਕਿੱਲੋ ਭਾਰ ਵਰਗ ’ਚ ਪੈਰਿਸ ਓਲੰਪਿਕਸ ਲਈ ਕੁਆਲੀਫਾਈ ਵੀ ਕਰ ਲਿਆ ਹੈ। ਅੰਤਿਮ ਪੰਘਾਲ (19) ਨੇ ਮੁਕਾਬਲੇ ਵਿੱਚ ਸਵੀਡਨ ਦੀ ਐਮਾ ਜੋਨਾ ਡੈਨਿਸੇ ਮਾਲਮਗਰੈਨ ਨੂੰ ਹਰਾਇਆ। ਉਹ ਵਿਸ਼ਵ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਛੇਵੀਂ ਭਾਰਤੀ ਮਹਿਲਾ ਬਣ ਗਈ ਹੈ।