ਫ਼ਰੀਦਕੋਟ, ਪੰਜਾਬ ਪੁਲੀਸ ਦੇ ਸਿਪਾਹੀ ਮਨੋਹਰ ਸਿੰਘ ਨੇ ਚੀਨ ਦੇ ਸ਼ਹਿਰ ਚੇਂਗਦੂ ਵਿੱਚ ਚੱਲ ਰਹੀਆਂ ਵਿਸ਼ਵ ਪੁਲੀਸ ਖੇਡਾਂ ਦੇ ਕੁਸ਼ਤੀ ਮੁਕਾਬਲੇ ਵਿੱਚ ਮੇਜ਼ਬਾਨ ਦੇਸ਼ ਦੇ ਪਹਿਲਵਾਨ ਨੂੰ ਚਿੱਤ ਕਰਕੇ ਸੋਨ ਤਗ਼ਮਾ ਜਿੱਤਿਆ। ਫ਼ਰੀਦਕੋਟ ਵਾਸੀ ਮਨੋਹਰ ਸਿੰਘ ਨੇ ਕੁਸ਼ਤੀ ਦੇ 59 ਕਿਲੋ ਭਾਰ ਵਰਗ ਦੇ ਗਰੀਕੋ ਰੋਮਨ ਮੁਕਾਬਲੇ ਵਿੱਚ ਹਿੱਸਾ ਲਿਆ ਸੀ।
ਉਸ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਫ਼ਾਈਨਲ ਵਿੱਚ ਚੀਨ ਦੇ ਪਹਿਲਵਾਨ ਨੂੰ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਉਸ ਨੇ ਭਾਰਤ ਦੀ ਝੋਲੀ ਸੋਨ ਤਗ਼ਮਾ ਪਾ ਕੇ ਪੰਜਾਬ ਤੇ ਜ਼ਿਲ੍ਹਾ ਫ਼ਰੀਦਕੋਟ ਦਾ ਮਾਣ ਵਧਾਇਆ। ਮਨੋਹਰ ਸਿੰਘ ਇਸ ਤੋਂ ਪਹਿਲਾਂ ਸੂਬਾ ਪੱਧਰੀ ਅਤੇ ਕੌਮੀ ਪੱਧਰ ‘ਤੇ ਦਰਜਨ ਤੋਂ ਵੱਧ ਮੁਕਾਬਲਿਆਂ ਵਿੱਚ ਸ਼ਮੂਲੀਅਤ ਕਰ ਚੁੱਕਿਆ ਹੈ। ਮਨੋਹਰ ਸਿੰਘ ਨੇ ਦੱਸਿਆ ਕਿ ਉਸ ਨੇ ਕੌਮੀ ਮੁਕਾਬਲੇ ਵਿੱਚ ਵੀ ਸੋਨ ਤਗ਼ਮਾ ਜਿੱਤਿਆ ਹੈ।