ਅਮਰਾਵਤੀ, 10 ਨਵੰਬਰ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ 15 ਨਵੰਬਰ ਨੂੰ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਤੇ ਵਿੱਤ ਮੰਤਰੀਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਪ੍ਰਸ਼ਾਸਕਾਂ ਨਾਲ ਮੀਟਿੰਗ ਕਰਨਗੇ। ਇਸ ਮੀਟਿੰਗ ਵਿੱਚ ਕਰੋਨਾ ਦੀ ਦੂਜੀ ਲਹਿਰ ਬਾਅਦ ਅਰਥਚਾਰੇ ਵਿੱਚ ਹੋ ਰਹੇ ਸੁਧਾਰ ਨੂੰ ਦੇਖਦਿਆਂ ਨਿਵੇਸ਼ ਵਧਾਉਣ, ਬੁਨਿਆਦੀ ਢਾਂਚਾ ਅਤੇ ਮੁਲਕ ਵਿੱਚ ਵਿਕਾਸ ਨੂੰ ਹੁਲਾਰਾ ਦੇਣ ਦੇ ਮੁੱਦੇ ਵਿਚਾਰੇ ਜਾਣਗੇ। ਇਹ ਕਾਨਫਰੰਸ ਵਰਚੂਅਲ ਤਰੀਕੇ ਨਾਲ 15 ਨਵੰਬਰ ਨੂੰ ਸ਼ਾਮ 3 ਵਜੇ ਤੋਂ 6 ਵਜੇ ਤਕ ਹੋਵੇਗੀ। ਵਿੱਤ ਮੰਤਰੀ ਨੇ ਇਸ ਸਬੰਧੀ ਮੁੱਖ ਮੰਤਰੀਆਂ ਤੇ ਪ੍ਰਸ਼ਾਸਕਾਂ ਨੂੰ ਪੱਤਰ ਲਿਖਿਆ ਹੈ।