ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ੁੱਕਰਵਾਰ ਨੂੰ ਸੰਸਦ ਦੇ ਦੋਵਾਂ ਸਦਨਾਂ ਵਿੱਚ ਵਿੱਤੀ ਸਾਲ 2024-25 ਦੀ ਆਰਥਿਕ ਸਮੀਖਿਆ ਪੇਸ਼ ਕੀਤੀ। ਇਸ ਸਮੀਖਿਆ ਵਿੱਚ ਦੇਸ਼ ਦੇ ਸਾਹਮਣੇ ਚੁਣੌਤੀਆਂ ਦੇ ਨਾਲ-ਨਾਲ ਮੌਜੂਦਾ ਵਿੱਤੀ ਸਾਲ ਵਿੱਚ ਅਰਥਵਿਵਸਥਾ ਦੇ ਪ੍ਰਦਰਸ਼ਨ ਦਾ ਮੁਲਾਂਕਣ ਕੀਤਾ ਗਿਆ ਹੈ।
ਸੰਸਦ ਦਾ ਬਜਟ ਸੈਸ਼ਨ ਸ਼ੁੱਕਰਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਦੋਵਾਂ ਸਦਨਾਂ ਦੇ ਸਾਂਝੇ ਸੈਸ਼ਨ ਵਿੱਚ ਭਾਸ਼ਣ ਨਾਲ ਸ਼ੁਰੂ ਹੋਇਆ।ਇਸ ਤੋਂ ਬਾਅਦ ਵਿੱਤ ਮੰਤਰੀ ਸੀਤਾਰਮਨ ਨੇ ਲੋਕ ਸਭਾ ਅਤੇ ਰਾਜ ਸਭਾ ਵਿੱਚ ਆਰਥਿਕ ਸਮੀਖਿਆ ਪੇਸ਼ ਕੀਤੀ।
ਦੇਸ਼ ਵਿੱਚ ਪਹਿਲੀ ਆਰਥਿਕ ਸਮੀਖਿਆ 1950-51 ਵਿੱਚ ਪੇਸ਼ ਕੀਤੀ ਗਈ ਸੀ। ਉਸ ਸਮੇਂ ਇਹ ਬਜਟ ਦਸਤਾਵੇਜ਼ ਦਾ ਹਿੱਸਾ ਸੀ।
ਆਰਥਿਕ ਸਰਵੇਖਣ ਇੱਕ ਸਾਲਾਨਾ ਦਸਤਾਵੇਜ਼ ਹੈ ਜੋ ਸਰਕਾਰ ਦੁਆਰਾ ਕੇਂਦਰੀ ਬਜਟ ਤੋਂ ਪਹਿਲਾਂ ਅਰਥਵਿਵਸਥਾ ਦੀ ਸਥਿਤੀ ਦੀ ਸਮੀਖਿਆ ਕਰਨ ਲਈ ਪੇਸ਼ ਕੀਤਾ ਜਾਂਦਾ ਹੈ। ਇਹ ਸੁਧਾਰਾਂ ਅਤੇ ਵਿਕਾਸ ਲਈ ਇੱਕ ਬਲੂਪ੍ਰਿੰਟ ਵੀ ਪ੍ਰਦਾਨ ਕਰਦਾ ਹੈ। ਇਸ ਵਾਰ ਆਰਥਿਕ ਸਰਵੇਖਣ ਵਿੱਚ 6.3 ਤੋਂ 6.8 ਦੇ ਵਾਧੇ ਦੀ ਭਵਿੱਖਬਾਣੀ ਕੀਤੀ ਗਈ ਹੈ।
ਇਸ ਨੂੰ 1960 ਦੇ ਦਹਾਕੇ ਵਿੱਚ ਕੇਂਦਰੀ ਬਜਟ ਤੋਂ ਵੱਖ ਕਰ ਦਿੱਤਾ ਗਿਆ ਸੀ ਅਤੇ ਬਜਟ ਤੋਂ ਇੱਕ ਦਿਨ ਪਹਿਲਾਂ ਪੇਸ਼ ਕੀਤਾ ਜਾਣਾ ਸ਼ੁਰੂ ਹੋ ਗਿਆ ਸੀ।
ਵਿੱਤ ਮੰਤਰੀ ਸੀਤਾਰਮਨ ਸ਼ਨੀਵਾਰ ਨੂੰ ਵਿੱਤੀ ਸਾਲ 2025-26 ਲਈ ਕੇਂਦਰੀ ਬਜਟ ਪੇਸ਼ ਕਰਨਗੇ।