ਸ੍ਰੀ ਆਨੰਦਪੁਰ ਸਾਹਿਬ, 29 ਅਗਸਤ
ਇੱਥੋਂ ਨੇੜਲੇ ਪਿੰਡ ਗੰਭੀਰਪੁਰ ਵਿੱਚ ਸਾਬਕਾ ਸਰਪੰਚ ਰਾਮ ਸਿੰਘ ਤੇ ਸਾਬਕਾ ਸਰਪੰਚ ਸਰੂਪ ਸਿੰਘ ਦਸਗਰਾਈਂ ਆਪਣੀ ਪਾਰਟੀ ਨੂੰ ਅਲਵਿਦਾ ਆਖ ਕੇ ‘ਆਪ’ ਦੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਦੀ ਹਾਜ਼ਰੀ ਵਿਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਇਸ ਮੌਕੇ ‘ਆਪ’ ਵਿੱਚ ਸ਼ਾਮਲ ਹੋਏ ਇਨ੍ਹਾਂ ਸਾਰੇ ਆਗੂਆਂ ਦੇ ਹਰਜੋਤ ਸਿੰਘ ਬੈਂਸ ਨੇ ਪਾਰਟੀ ਦੇ ਨਾਂ ਤੇ ਨਿਸ਼ਾਨ ਵਾਲਾ ਸਿਰੋਪਾ ਪਾ ਕੇ ਪਾਰਟੀ ਵਿੱਚ ਸ਼ਾਮਲ ਕੀਤਾ। ‘ਆਪ’ ਵਿਚ ਸ਼ਾਮਿਲ ਹੋਏ ਆਗੂਆਂ ਨੇ ਕਿਹਾ ਕਿ ਉਹ ‘ਆਪ’ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਹਰਜੋਤ ਸਿੰਘ ਬੈਂਸ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਿਲ ਹੋਏ ਹਨ।
ਇਸ ਮੌਕੇ ਸ੍ਰੀ ਬੈਂਸ ਨੇ ਕਿਹਾ ਕਿ ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੋ ਕੇ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਜੋ ਲੋਕ ਅੱਜ ਪਾਰਟੀ ਵਿਚ ਸ਼ਾਮਿਲ ਹੋਏ ਹਨ, ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ।
ਇਸ ਮੌਕੇ ਸੋਹਣ ਸਿੰਘ ਬੈਂਸ, ਜਸਪਾਲ ਸਿੰਘ ਢਾਹੇ, ਦੀਪਕ ਸੋਨੀ, ਕੁਲਦੀਪ ਖ਼ਾਨਪੁਰ, ਹਰਮਨਜੀਤ ਸਿੰਘ ਠੇਕੇਦਾਰ, ਜਸਵਿੰਦਰ ਬਾਠ, ਕੁਲਦੀਪ ਸਿੰਘ, ਜੀਵਨ ਕੁਮਾਰ, ਪਰਮਜੀਤ ਸਿੰਘ ਹਾਜ਼ਰ ਸਨ।