ਬਠਿੰਡਾ ਸ੍ਰੀ ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਐਨਐਫਐਲ ਗੇਟ ਨੰਬਰ ਇੱਕ ਦੇ ਨੇੜੇ ਵਕੀਲ ਦੇ ਗੋਲੀ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੋਟਰਸਾਈਕਲ ’ਤੇ ਘਰ ਨੂੰ ਵਾਪਸ ਜਾ ਰਿਹਾ ਸੀ ਐਡਵੋਕੇਟ ਯਸ਼ ’ਤੇ ਕਾਰ ਸਵਾਰਾਂ ਨੇ ਗੋਲੀਆਂ ਚਲਾ ਦਿੱਤੀਆਂ। ਐਡਵੋਕੇਟ ਯਸ਼ ਦੇ ਦੋ ਗੋਲੀਆਂ ਲੱਗੀਆਂ ਹਨ । ਜ਼ਖ਼ਮੀ ਐਡਵੋਕੇਟ ਨੂੰ ਇਲਾਜ ਲਈ ਪ੍ਰਾਈਵੇਟ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਜ਼ਖਮੀ ਵਕੀਲ ਯਸ਼ ਦਾ ਪ੍ਰਾਈਵੇਟ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਗੁਰਪ੍ਰੀਤ ਸਿੰਘ ਪੁਲਸ ਅਧਿਕਾਰੀ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਆਈ ਹਰਕਤ ਵਿਚ ਆਈ ਅਤੇ ਘਟਨਾ ਵਾਲੀ ਸਥਾਨ ’ਤੇ ਸੀਨੀਅਰ ਅਧਿਕਾਰੀ ਪਹੁੰਚੇ। ਪੁਲਿਸ ਅਧਿਕਾਰੀਆਂ ਵੱਲੋਂ ਸੀਆਈ ਏ ਸਟਾਫ ਨੂੰ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ।