ਨਵੀਂ ਦਿੱਲੀ, 21 ਅਗਸਤ

ਕੇਂਦਰੀ ਖੇਡ ਮੰਤਰਾਲਾ ਰਾਸ਼ਟਰੀ ਖੇਡ ਪੁਰਸਕਾਰਾਂ ਦੀ ਇਨਾਮੀ ਰਾਸ਼ੀ ਵਧਾਉਣ ਦੀ ਯੋਜਨਾ ਬਣਾ ਰਿਹਾ ਹੈ ਅਤੇ ਜੇ ਇਸ ਤਰ੍ਹਾਂ ਦੀ ਤਜਵੀਜ਼ ਨੂੰ ਪ੍ਰਵਾਨਗੀ ਦਿੱਤੀ ਜਾਂਦੀ ਹੈ ਤਾਂ ਰਾਜੀਵ ਗਾਂਧੀ ਖੇਲ ਰਤਨ ਪ੍ਰਾਪਤ ਕਰਨ ਵਾਲੇ ਖਿਡਾਰੀ ਨੂੰ 25 ਲੱਖ ਅਤੇ ਅਰਜੁਨ ਪੁਰਸਕਾਰ ਜੇਤੂ ਨੂੰ 15 ਲੱਖ ਰੁਪਏ ਪ੍ਰਾਪਤ ਹੋਣਗੇ। ਇਸ ਸਮੇਂ ਖੇਲ ਰਤਨ ਪੁਰਸਕਾਰ ਪ੍ਰਾਪਤ ਕਰਨ ਵਾਲੇ ਖਿਡਾਰੀ ਨੂੰ 7.5 ਲੱਖ ਰੁਪਏ ਅਤੇ ਅਰਜੁਨ ਪੁਰਸਕਾਰ ਨੂੰ ਪੰਜ ਲੱਖ ਰੁਪਏ ਦਾ ਇਨਾਮ ਦਿੱਤਾ ਜਾਂਦਾ ਹੈ।