ਦੁਬਈ, 30 ਅਕਤੂਬਰ
ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਪਾਕਿਸਤਾਨ ਖ਼ਿਲਾਫ਼ ਟੀ-20 ਵਿਸ਼ਵ ਕੱਪ ਦੇ ਮੈਚ ਵਿਚ ਮਿਲੀ ਹਾਰ ਮਗਰੋਂ ਧਰਮ ਨੂੰ ਲੈ ਕੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਨਿਸ਼ਾਨਾ ਬਣਾਉਣ ਵਾਲਿਆਂ ਨੂੰ ਲੰਮੇ ਹੱਥੀਂ ਲੈਂਦਿਆਂ ਉਨ੍ਹਾਂ ਨੂੰ ‘ਰੀੜ੍ਹਹੀਣ ਲੋਕਾਂ ਦਾ ਸਮੂਹ’ ਕਰਾਰ ਦਿੱਤਾ। ਪਾਕਿਸਤਾਨ ਤੋਂ ਮਿਲੀ ਦਸ ਵਿਕਟਾਂ ਦੀ ਹਾਰ ਤੋਂ ਬਾਅਦ ਸ਼ਮੀ ਆਲੋਚਕਾਂ ਦੇ ਨਿਸ਼ਾਨੇ ਉਤੇ ਸਨ, ਹਾਲਾਂਕਿ ਕੋਹਲੀ ਨੇ ਮੈਚ ਤੋਂ ਬਾਅਦ ਕਿਹਾ ਸੀ ਕਿ ਪਾਕਿਸਤਾਨ ਨੇ ਭਾਰਤੀ ਕ੍ਰਿਕਟ ਟੀਮ ਨਾਲੋਂ ਬਿਹਤਰ ਪ੍ਰਦਰਸ਼ਨ ਕੀਤਾ।