ਦੁਬਈ, 28 ਸਤੰਬਰ
ਸਾਊਦੀ ਅਰਬ ਦੇ ਸ਼ਹਿਜ਼ਾਦੇ ਮੁਹੰਮਦ ਬਿਨ ਸਲਮਾਨ ਨੂੰ ਸ਼ਾਹੀ ਹੁਕਮਾਂ ਤਹਿਤ ਦੇਸ਼ ਦਾ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਗਿਆ ਹੈ। ਸ਼ਹਿਜ਼ਾਦਾ, ਰਾਜਾ ਸਲਮਾਨ ਦਾ ਵਾਰਸ ਹੈ ਅਤੇ ਉਸ ਕੋਲ ਪਹਿਲਾਂ ਹੀ ਬਹੁਤ ਤਾਕਤਾਂ ਹਨ। ਰਾਜ ਦੇ ਰੋਜ਼ਾਨਾ ਦੇ ਕੰਮਕਾਜ ਵੀ ਸ਼ਹਿਜ਼ਾਦਾ ਮੁਹੰਮਦ ਬਿਨ ਸਲਮਾਨ ਹੀ ਦੇਖਦਾ ਹੈ। ਸਾਊਦੀ ਪ੍ਰੈੱਸ ਏਜੰਸੀ ਨੇ ਮੁਹੰਮਦ ਬਿਨ ਸਲਮਾਨ ਦੀ ਪ੍ਰਧਾਨ ਮੰਤਰੀ ਵਜੋਂ ਨਿਯੁਕਤੀ ਹੋਣ ਬਾਰੇ ਖਬਰ ਦਿੱਤੀ। ਸ਼ਾਹੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਰਾਜਾ ਸਲਮਾਨ ਮੰਤਰੀ ਮੰਡਲ ਦੀਆਂ ਮੀਟਿੰਗਾਂ ਦੀ ਪ੍ਰਧਾਨਗੀ ਕਰਨਾ ਜਾਰੀ ਰੱਖਣਗੇ।