ਚੰਡੀਗੜ੍ਹ, 11 ਦਸੰਬਰ

ਪੰਜਾਬ ਸਰਕਾਰ ਨੇ ਕਿਸਾਨੀ ਅੰਦੋਲਨ ਵਿੱਚ ਜਾਨਾਂ ਗੁਆਉਣ ਵਾਲੇ 11 ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਅੱਜ ਨਿਯੁਕਤੀ ਪੱਤਰ ਸੌਂਪੇ। ਸਰਕਾਰ ਵੱਲੋਂ ਜਾਰੀ ਪ੍ਰੈੱਸ ਰਿਲੀਜ਼ ਅਨੁਸਾਰ ਕਲਰਕਾਂ ਦੀਆਂ ਪੋਸਟਾਂ ਲਈ ਇਹ ਨਿਯੁਕਤੀ ਪੱਤਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਨੇ ਸ਼ਹੀਦ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੇ। ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕਿਸਾਨ ਪੰਜਾਬ ਦੇ ਆਰਥਿਕ ਢਾਂਚੇ ਦੀ ਰੀੜ੍ਹ ਦੀ ਹੱਡੀ ਹਨ।