ਨਵੀਂ ਦਿੱਲੀ, 9 ਮਈ

ਸਾਲ 2021 ਦੇ ਸਨਸਨੀਖੇਜ਼ ਆਰੀਅਨ ਖਾਨ ਡਰੱਗ ਮਾਮਲੇ ਦੀ ਜਾਂਚ ਕਰਨ ਵਾਲੇ ਨਾਰਕੋਟਿਕਸ ਕੰਟਰੋਲ ਬਿਊਰੋ ਦੇ ਅਧਿਕਾਰੀ ਵੀਵੀ ਸਿੰਘ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਸੂਤਰ ਨੇ ਕਿਹਾ ਕਿ ਉਸ ਨੂੰ ਹਟਾਉਣ ਦਾ ਇਸ ਕੇਸ ਨਾਲ ਕੋਈ ਲੈਣਾ-ਦੇਣਾ ਨਹੀਂ ਸੀ। ਉਸ ਨੂੰ ਕਿਸੇ ਹੋਰ ਮਾਮਲੇ ਵਿੱਚ ਨੌਕਰੀ ਤੋਂ ਹਟਾਇਆ ਗਿਆ ਹੈ।