ਸ੍ਰੀਨਗਰ, 20 ਅਕਤੂਬਰ

ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ‘ਚ ਅੱਜ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ’ਚ ਲਸ਼ਕਰ-ਏ-ਤੋਇਬਾ ਦੇ ਦੋ  ਅਤਿਵਾਦੀ ਮਾਰੇ ਗਏ ਤੇ ਇਕ ਜਵਾਨ ਸ਼ਹੀਦ ਤੇ ਦੋ ਜ਼ਖ਼ਮੀ ਹੋ ਗਏ। ਮਾਰੇ ਗਏ ਅਤਿਵਾਦੀਆਂ ਵਿਚੋਂ ਇਕ ਦੀ ਪਛਾਣ ਆਦਿਲ ਵਾਨੀ ਵਜੋਂ ਹੋਈ ਹੈ। ਉਹ ਤਿੰਨ ਦਿਨ ਪਹਿਲਾਂ ਸਹਾਰਨਪੁਰ ਦੇ ਪਰਵਾਸੀ ਮਜ਼ਦੂਰ ਦੀ ਕੀਤੀ ਗਈ ਹੱਤਿਆ ਵਿੱਚ ਸ਼ਾਮਲ ਸੀ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਸ਼ੋਪੀਆਂ ਜ਼ਿਲ੍ਹੇ ਦੇ ਦਰਾਗੜ੍ਹ ਇਲਾਕੇ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਇਹ ਕਾਰਵਾਈ ਉਦੋਂ ਮੁਕਾਬਲੇ ਵਿੱਚ ਬਦਲ ਗਈ, ਜਦੋਂ ਅਤਿਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਕੀਤੀ। ਫੋਰਸ ਨੇ ਗੋਲੀਬਾਰੀ ਦਾ ਢੁਕਵਾਂ ਜਵਾਬ ਵੀ ਦਿੱਤਾ ਤੇ ਦੋ ਅਤਿਵਾਦੀਆਂ ਨੂੰ ਮਾਰ ਦਿੱਤਾ।