ਚੰਡੀਗੜ੍ਹ, 25 ਅਪਰੈਲ

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਮੁਹਾਲੀ ਦੇ ਪ੍ਰਾਈਵੇਟ ਹਸਪਤਾਲ ਵਿਚ ਦੇਹਾਂਤ ਹੋ ਗਿਆ। ਉਹ 95 ਵਰ੍ਹਿਆਂ ਦੇ ਸਨ। ਜ਼ਿਕਰਯੋਗ ਹੈ ਕਿ ਸਿਹਤ ਵਿਗੜਨ ਕਾਰਨ ਪ੍ਰਕਾਸ਼ ਸਿੰਘ ਬਾਦਲ 21 ਅਪਰੈਲ ਤੋਂ ਹਸਪਤਾਲ ਦੇ ਆਈਸੀਯੂ ਵਿਚ ਦਾਖ਼ਲ ਸਨ।