• ਅਗਲੀ ਤਾਰੀਖ ਦਾ ਐਲਾਨ ਜਲਦ- ਡਾ. ਚੀਮਾ। 

ਚੰਡੀਗੜ• 15 ਜੁਲਾਈ — ਸ਼੍ਰੋਮਣੀ ਅਕਾਲੀ ਦਲ ਨੇ ਮਿਤੀ 17 ਜੁਲਾਈ ਪਟਿਆਲਾ ਵਿਖੇ ਡਿਪਟੀ ਕਮਿਸ਼ਨਰ ਦਫਤਰ ਦੇ ਸਾਹਮਣੇ ਹੋਣ ਵਾਲਾ ਰੋਸ ਧਰਨਾ ਫਿਲਹਾਲ ਕੁਝ ਸਮੇ ਲਈ ਮੁਲਤਵੀ ਕਰ ਦਿੱਤਾ ਹੈ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਦੇ ਖਿਲਾਫ ਜਿਲਾਵਾਰ ਦਿੱਤੇ ਜਾ ਰਹੇ ਧਰਨੇ ਦੇ ਸਬੰਧ ਵਿੱਚ ਮਿਤੀ 17 ਜੁਲਾਈ ਨੂੰ ਪਟਿਆਲਾ ਵਿਖੇ ਧਰਨੇ ਦਾ ਪ੍ਰੋਗਰਾਮ ਸੀ ਪਰੰਤੂ ਮੌਸਮ ਵਿਭਾਗ ਵੱਲੋਂ ਭਾਰੀ ਬਾਰਿਸ਼ ਦੀ ਚੇਤਾਵਨੀ ਕਰਕੇ ਇਹ ਧਰਨਾ ਕੁਝ ਸਮੇ ਲਈ ਮੁਲਤਵੀ ਕਰ ਦਿੱਤਾ ਹੈ। ਉਹਨਾਂ ਦੱਸਿਆ ਕਿ ਜਲਦੀ ਹੀ ਧਰਨੇ ਦੀ ਅਗਲੀ ਤਾਰੀਖ ਦਾ ਐਲਾਨ ਕਰ ਦਿੱਤਾ ਜਾਵੇਗਾ।