ਨਵੀਂ ਦਿੱਲੀ:ਆਈਪੀਐੱਲ ਟੀਮ ਸਨਰਾਈਜ਼ਰਜ਼ ਹੈਦਰਾਬਾਦ ਨੇ ਅੱਜ ਕਰੋਨਾ ਰਾਹਤ ਕਾਰਜਾਂ ਲਈ 30 ਕਰੋੜ ਰੁਪਏ ਦਾਨ ਕੀਤੇ ਹਨ। ਇਸ ਬਾਰੇ ਉਨ੍ਹਾਂ ਟਵੀਟ ਕੀਤਾ, ‘‘ਸਨ ਟੀਵੀ ਕੋਵਿਡ-19 ਮਹਾਮਾਰੀ ਦੀ ਦੂਸਰੀ ਲਹਿਰ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ 30 ਕਰੋੜ ਰੁਪਏ ਦਾਨ ਕਰ ਰਿਹਾ ਹੈ। ਇਸ ਦੀ ਵਰਤੋਂ ਭਾਰਤ ਦੇ ਵੱਖ-ਵੱਖ ਸੂਬਿਆਂ ਵਿੱਚ ਸਰਕਾਰ ਅਤੇ ਐੱਨਜੀਓਜ਼ ਵੱਲੋਂ ਕਰੋਨਾ ਤੋਂ ਬਚਾਅ ਲਈ ਚਲਾਈਆਂ ਜਾ ਰਹੀਆਂ ਮੁਹਿੰਮਾਂ ਵਿੱਚ ਆਕਸੀਜਨ ਸਿਲੰਡਰਾਂ ਅਤੇ ਦਵਾਈਆ ਆਦਿ ਮੁਹੱਈਆ ਕਰਵਾਉਣ ਲਈ ਕੀਤੀ ਜਾਵੇਗੀ।’’