ਨਵੀਂ ਦਿੱਲੀ, 3 ਮਈ
ਕੇਂਦਰ ਸਰਕਾਰ ਨੇ ਅੱਜ ਸੁਪਰੀਮ ਕੋਰਟ ’ਚ ਦੱਸਿਆ ਕਿ ਉਹ ਸਮਲਿੰਗੀ ਜੋੜਿਆਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਪ੍ਰਸ਼ਾਸਨਿਕ ਉਪਾਅ ਲੱਭਣ ਲਈ ਕੈਬਨਿਟ ਸਕੱਤਰ ਦੀ ਪ੍ਰਧਾਨਗੀ ਹੇਠ ਕਮੇਟੀ ਬਣਾਉਣ ਲਈ ਰਾਜ਼ੀ ਹੈ। ਇਸ ਮੌਕੇ ਸਾਲਿਸਟਰ ਜਨਰਲ ਨੇ ਸੁਪਰੀਮ ਕੋਰਟ ਨੇ ਬੈਂਚ ਨੂੰ ਕਿਹਾ ਕਿ ਉਹ ਪ੍ਰਸ਼ਾਸਕੀ ਉਪਾਅ ਲੱਭਣ ਦੇ ਮਾਮਲੇ ‘ਤੇ ਆਪਣੇ ਸੁਝਾਅ ਦੇ ਸਕਦਾ ਹੈ।