ਮੁੰਬਈ, 9 ਨਵੰਬਰ

ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਦੀ ਮੁੰਬਈ ਖੇਤਰੀ ਇਕਾਈ ਦੇ ਡਾਇਰੈਕਟਰ ਸਮੀਰ ਵਾਨਖੇੜੇ ਦੇ ਪਿਤਾ ਗਿਆਨਦੇਵ ਵਾਨਖੇੜੇ ਨੇ ਮਹਾਰਾਸ਼ਟਰ ਦੇ ਮੰਤਰੀ ਨਵਾਬ ਮਲਿਕ ’ਤੇ ਉਨ੍ਹਾਂ, ਉਨ੍ਹਾਂ ਦੇ ਪਰਿਵਾਰ ਅਤੇ ਉਸ ਦੀ ਜਾਤ ਬਾਰੇ ਕਥਿਤ ਤੌਰ ’ਤੇ ਝੂਠ ਅਤੇ ਅਪਮਾਨਿਤ ਕਰਨ ਵਾਲੀਆਂ ਟਿੱਪਣੀਆਂ ਕਰਨ ਦੇ ਮਾਮਲੇ ਵਿੱਚ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਸ੍ਰੀ ਗਿਆਨਦੇਵ ਨੇ ਓਸ਼ੀਵਾੜਾ ਡਿਵੀਜ਼ਨ ਦੇ ਸਹਾਇਕ ਪੁਲੀਸ ਕਮਿਸ਼ਨਰ ਨਾਲ ਸੰਪਰਕ ਕੀਤਾ ਅਤੇ ਲਿਖਤੀ ਸ਼ਿਕਾਇਤ ਦਿੱਤੀ।