-ਕਿਹਾ, ਧਰਮ ਨਿਰਪੱਖਤਾ ਅਤੇ ਸਮਾਜਿਕ ਬਰਾਬਰੀ ਬਣਾਈ ਰੱਖਣ ਲਈ ਪੰਜਾਬ ਸਰਕਾਰ ਵਚਨਬੱਧ

-ਭਗਤ ਕਬੀਰ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਨਾਲ ਹੀ ਆਵੇਗਾ ਸ਼ਾਂਤੀ, ਪਿਆਰ ਅਤੇ ਏਕਤਾ ਦਾ ਭਾਵ : ਕੈਬਨਿਟ ਮੰਤਰੀ ਅਰੋੜਾ

-ਭਗਰ ਕਬੀਰ ਜੀ ਦੇ 621ਵੇਂ ਪ੍ਰਕਾਸ਼ ਪੁਰਬ ‘ਤੇ ਪੰਜਾਬ ਸਰਕਾਰ ਵਲੋਂ ਹੁਸ਼ਿਆਰਪੁਰ ‘ਚ ਰਾਜ ਪੱਧਰੀ ਸਮਾਗਮ

ਹੁਸ਼ਿਆਰਪੁਰ, 17 ਜੂਨ :

 ਭਗਤ ਕਬੀਰ ਜੀ ਦੀ ਬਾਣੀ ਸਮੂਚੀ ਮਾਨਵਤਾ ਲਈ ਹਮੇਸ਼ਾ ਪ੍ਰੇਰਣਾ ਸਰੋਤ ਬਣੀ ਰਹੇਗੀ। ਇਹ ਵਿਚਾਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਰੋਜ਼ਗਾਰ ਉਤਪਤੀ, ਯਾਤਰਾ ਅਤੇ ਸੱਭਿਆਚਾਰਕ ਮੰਤਰੀ ਪੰਜਾਬ ਸ਼੍ਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਹੁਸ਼ਿਆਰਪੁਰ ਵਿੱਚ ਭਗਤ ਕਬੀਰ ਜੀ ਦੇ 621ਵੇਂ ਪ੍ਰਕਾਸ਼ ਪੁਰਬ ‘ਤੇ ਪੰਜਾਬ ਸਰਕਾਰ ਵਲੋਂ ਆਯੋਜਿਤ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਤੇ। ਮੁੱਖ ਮਹਿਮਾਨ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਗਤ ਕਬੀਰ ਜੀ ਦੀ ਤਸਵੀਰ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਪਵਿੱਤਰ ਦਿਵਸ ਦੀ ਸਾਰਿਆਂ ਨੂੰ ਵਧਾਈ ਦਿੰਦੇ ਹੋਏ ਭਾਰਤ ਦੀ ਭਗਤੀ ਲਹਿਰ ਦੀ ਧਾਰਾ ਉਸਰੱਈਏ ਭਗਤ ਕਬੀਰ ਜੀ ਦੀ ਸਿੱਖਿਆਵਾਂ ਨੂੰ ਅਮਲ ਵਿੱਚ ਲਿਆਉਣ ਦਾ ਸੰਦੇਸ਼ ਦਿੱਤਾ। ਉਨ•ਾਂ ਕਿਹਾ ਕਿ ਭਗਤ ਕਬੀਰ ਜੀ ਦੀ ਬਾਣੀ ਵਿੱਚ ਪਿਆਰ, ਸ਼ਾਂਤੀ, ਮਨੁੱਖੀ ਏਕਤਾ, ਅਤੇ ਵਿਸ਼ਵ ਭਾਈਚਾਰਕ ਸਾਂਝ ਦਾ ਸੰਦੇਸ਼ ਦਿੱਤਾ ਗਿਆ। ਉਨ•ਾਂ ਕਿਹਾ ਕਿ ਭਗਤ ਕਬੀਰ ਜੀ ਦੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀ ਹਮੇਸ਼ਾ ਹੀ ਮਾਨਵਤਾ ਦਾ ਮਾਰਗ ਦਰਸ਼ਨ ਕਰਦੀ ਰਹੇਗੀ, ਜੋ ਕਿ ਨਸਲ ਅਤੇ ਧਰਮ ਤੋਂ ਉਪਰ ਉਠਣ ਦਾ ਸੰਦੇਸ਼ ਦਿੰਦੀ ਰਹੇਗੀ। ਉਨ•ਾਂ ਕਿਹਾ ਕਿ ਭਗਤ ਕਬੀਰ ਨੇ ਇਸ ਨੂੰ ਖਤਮ ਕਰਨ ਲਈ ਲੰਬਾ ਸੰਘਰਸ਼ ਕੀਤਾ।

 ਕੈਬਨਿਟ ਮੰਤਰੀ ਨੇ ਕਿਹਾ ਕਿ ਭਗਤ ਕਬੀਰ ਜੀ ਦੇ ਭਾਈਚਾਰਕ ਸਾਂਝ ਦੇ ਵਿਸ਼ਵ ਵਿਆਪਕ ਸੰਦੇਸ਼ ਨੂੰ ਅਪਣਾਉਣਾ ਪੂਰੀ ਮਾਨਵਤਾ ਦੀ ਭਲਾਈ ਲਈ ਜ਼ਰੂਰੀ ਹੈ। ਉਨ•ਾਂ ਕਿਹਾ ਕਿ ਭਗਤ ਕਬੀਰ ਜੀ ਵਲੋਂ ਦਿਖਾਏ ਮਾਰਗ ‘ਤੇ ਚੱਲਦੇ ਹੋਏ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਅੰਦਰ ਧਰਮ ਨਿਰਪੱਖਤਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ•ਾਂ ਕਿਹਾ ਕਿ ਸਮਾਜਿਕ ਬਰਾਬਰੀ ‘ਤੇ ਧਰਮ ਨਿਰਪੱਖਤਾ ਨੂੰ ਮਜ਼ਬੂਤ ਕਰਨਾ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ।

 ਇਸ ਮੌਕੇ ਉਦਯੋਗ ਤੇ ਵਣਜ ਮੰਤਰੀ, ਪੰਜਾਬ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਭਗਤ ਕਬੀਰ ਜੀ ਦੀਆਂ ਸਿੱਖਿਆਵਾਂ ਨੇ ਜਾਤ-ਪਾਤ ਅਤੇ ਹੋਰ ਬੁਰਾਈਆਂ ਨੂੰ ਖਤਮ ਕਰਕੇ ਸਿਹਤਮੰਦ ਸਮਾਜ ਬਣਾਉਣ ਲਈ ਹਮੇਸ਼ਾ ਮਾਨਵਤਾ ਦਾ ਸਹੀ ਮਾਰਗ ਦਰਸ਼ਨ ਕੀਤਾ। ਉਨ•ਾਂ ਕਿਹਾ ਕਿ ਭਗਤ ਕਬੀਰ ਜੀ ਦੀਆਂ ਸਿੱਖਿਆਵਾਂ ਆਉਣ ਵਾਲੀਆਂ ਪੀੜ•ੀਆਂ ਤਕ ਪਹੁੰਚਾ ਕੇ ਜਿਥੇ ਦੇਸ਼ ਅੰਦਰ, ਸ਼ਾਂਤੀ, ਪਿਆਰ ਭਾਵ ਅਤੇ ਏਕਤਾ ਕਾਇਮ ਰੱਖੀ ਜਾ ਸਕਦੀ ਹੈ, ਉਥੇ ਦੇਸ਼ ਦਾ ਭਵਿੱਖ ਉਜਵਲ ਬਣਾਇਆ ਜਾ ਸਕਦਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਸ ਰਾਜ ਪੱਧਰੀ ਸਮਾਗਮ ਦਾ ਹੁਸ਼ਿਆਰਪੁਰ ਵਿੱਚ ਆਯੋਜਿਤ ਕਰਨ ਲਈ ਧੰਨਵਾਦ ਕੀਤਾ।

 ਇਸ ਮੌਕੇ ਵਿਧਾਇਕ ਹਲਕਾ ਉੜਮੁੜ ਸ਼੍ਰੀ ਸੰਗਤ ਸਿੰਘ ਗਿਲਜੀਆਂ ਨੇ ਵੀ ਭਗਤ ਕਬੀਰ ਜੀ ਦੇ ਪ੍ਰਕਾਸ ਉਤਸਵ ਦੀ ਵਧਾਈ ਦਿੰਦੇ ਹੋਏ ਸੰਗਤ ਨੂੰ ਕਬੀਰ ਜੀ ਵਲੋਂ ਦਿਖਾਏ ਗਏ ਮਾਰਗ ‘ਤੇ ਚੱਲਣ ਦੀ ਅਪੀਲ ਕਰਦੇ ਹੋਏ ਸਾਰਿਆਂ ਦੇ ਭਲੇ ਦੀ ਕਾਮਨਾ ਕੀਤੀ। ਇਸ ਮੌਕੇ ‘ਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ, ਐਸ.ਐਸ.ਪੀ. ਸ਼੍ਰੀ ਜੇ. ਏਲਨਚੇਲੀਅਨ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਹਰਪ੍ਰੀਤ ਸਿੰਘ ਸੂਦਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅੰਮ੍ਰਿਤ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ਼੍ਰੀ ਅਮਿਤ ਸਰੀਨ, ਜ਼ਿਲ•ਾ ਕਾਂਗਰਸ ਦੇ ਪ੍ਰਧਾਨ ਡਾ. ਕੁਲਦੀਪ ਨੰਦਾ, ਐਡਵੋਕਟ ਸ਼੍ਰੀ ਰਾਕੇਸ਼ ਮਰਵਾਹਾ, ਸ਼੍ਰੀਮਤੀ ਤਰਨਜੀਤ ਕੌਰ ਸੇਠੀ, ਕੌਂਸਲਰ ਸ਼੍ਰੀ ਸੁਰਿੰਦਰ ਪਾਲ ਸਿੱਧੂ , ਸ਼੍ਰੀ ਬ੍ਰਹਮਸ਼ੰਕਰ ਜਿੰਪਾ, ਸ਼੍ਰੀ ਸੁਰਿੰਦਰ ਕੁਮਾਰ ਛਿੰਦਾ, ਸ਼੍ਰੀ ਕੁਲਵਿੰਦਰ ਸਿੰਘ ਹੂੰਦਲ, ਸ਼੍ਰੀ ਪ੍ਰਦੀਪ ਕੁਮਾਰ ਬਿਟੂ, ਸ਼੍ਰੀ ਸੁਦਰਸ਼ਨ ਧੀਰ, ਸ਼੍ਰੀਮਤੀ ਰਜਨੀ ਠਾਕੁਰ, ਸ਼੍ਰੀਮਤੀ ਮਨਿੰਦਰ ਕੌਰ, ਸ਼੍ਰੀਮਤੀ ਰੰਜੀਤਾ ਚੌਧਰੀ, ਸ਼੍ਰੀ ਰਜਨੀਸ਼ ਟੰਡਨ, ਸ਼੍ਰੀ ਮਨਮੋਹਨ ਕਪੂਰ, ਸ਼੍ਰੀ ਸ਼ਾਂਦੀ ਲਾਲ, ਸ਼੍ਰੀ ਦੀਪਕ ਪੂਰੀ ਤੋਂ ਇਲਾਵਾ ਭਾਰੀ ਸੰਗਤ ਹਾਜ਼ਰ ਸੀ।