ਨਵੀਂ ਦਿੱਲੀ, 26 ਅਗਸਤ
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਵਿੱਚ ਕਿਹਾ ਕਿ 14 ਘੰਟੇ ਦੀ ਛਾਪੇਮਾਰੀ ਦੌਰਾਨ ਸੀਬੀਆਈ ਦੇ ਅਧਿਕਾਰੀਆਂ ਨੇ ਉਨ੍ਹਾਂ ਤੇ ਇੱਥੋਂ ਤੱਕ ਕਿ ਉਨ੍ਹਾਂ ਦੇ ਬੱਚਿਆਂ ਦੇ ਕੱਪੜਿਆਂ ਦੀ ਵੀ ਤਲਾਸ਼ੀ ਲਈ ਪਰ ਕੁਝ ਨਹੀਂ ਮਿਲਿਆ। ਉਹ (ਭਾਜਪਾ) ਸੂਬਾ ਸਰਕਾਰਾਂ ਨੂੰ ਡੇਗਣ ਲਈ ‘ਸੀਰੀਅਲ ਕਿੱਲਰ’ ਵਾਂਗ ਕੰਮ ਕਰ ਰਹੀ ਹੈ।