ਨਵੀਂ ਦਿੱਲੀ, 16 ਮਈ

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 71,000 ਨਿਯੁਕਤੀ ਪੱਤਰ ਵੰਡਣ ‘ਤੇ ਵਿਅੰਗ ਕਰਦਿਆਂ ਕਿਹਾ ਕਿ ਸਰਕਾਰੀ ਵਿਭਾਗਾਂ ਵਿਚ 30 ਲੱਖ ਆਸਾਮੀਆਂ ਖਾਲੀ ਹਨ ਪਰ ਭਰਤੀ ਪੱਤਰਾਂ ਦੀ ਵੰਡ ਦਾ ‘ਡਰਾਮਾ’ ਰਚਿਆ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਹਰ ਸਾਲ ਦੋ ਕਰੋੜ ਨੌਕਰੀਆਂ ਦੇਣ ਦਾ ਵਾਅਦਾ ਕਰਨ ਵਾਲੇ ਪ੍ਰਧਾਨ ਮੰਤਰੀ ਮੋਦੀ ਨੇ ਹੁਣ ਤੱਕ 18 ਕਰੋੜ ਨੌਜਵਾਨਾਂ ਦੇ ਸੁਫ਼ਨੇ ਤੋੜੇ ਹਨ।