ਨਵੀਂ ਦਿੱਲੀ, 16 ਫਰਵਰੀ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਹੈ ਕਿ ਸਰਕਾਰ ਆਈਪੀਸੀ, ਸੀਆਰਪੀਸੀ ਅਤੇ ਐਵੀਡੈਂਸ ਐਕਟ ਦੇ ਤਿੰਨੋਂ ਕਾਨੂੰਨਾਂ ਵਿੱਚ ਬਦਲਾਅ ਲਿਆ ਰਹੀ ਹੈ। ਕਿੰਗਸਵੇਅ ਕੈਂਪ ਵਿੱਚ ਦਿੱਲੀ ਪੁਲੀਸ ਦੇ 76ਵੇਂ ਸਥਾਪਨਾ ਦਿਵਸ ਸਮਾਰੋਹ ਵਿੱਚ ਸ੍ਰੀ ਸ਼ਾਹ ਨੇ ਕਿਹਾ, ‘ਸਰਕਾਰ ਆਉਣ ਵਾਲੇ ਦਿਨਾਂ ਵਿੱਚ ਆਈਪੀਸੀ, ਸੀਆਰਪੀਸੀ ਅਤੇ ਐਵੀਡੈਂਸ ਐਕਟ ਦੇ ਤਿੰਨੋਂ ਕਾਨੂੰਨਾਂ ਵਿੱਚ ਬਦਲਾਅ ਲਿਆ ਰਹੀ ਹੈ।’