ਕਰਨਾਲ, 9 ਸਤੰਬਰ

ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਅੱਜ ਕਿਹਾ ਹੈ ਕਿ ਸਰਕਾਰ ਕਰਨਾਲ ਲਾਠੀਚਾਰਜ ਮਾਮਲੇ ਦੀ ਜਾਂਚ ਲਈ ਤਿਆਰ ਹੈ। ਕਿਸਾਨ ਲਾਠੀਚਾਰਜ ਦਾ ਹੁਕਮ ਦੇਣ ਵਾਲੇ ਅਧਿਕਾਰੀ ਵਿਰੁਧ ਕਾਰਵਾਈ ਤੇ ਪੀੜਤਾਂ ਲਈ ਢੁਕਵੇਂ ਮੁਆਵਜ਼ੇ ਦੀ ਮੰਗ ਕਰ ਰਹੇ ਹਨ। ਆਪਣੀਆਂ ਮੰਗਾਂ ਖਾਤਰ ਉਨ੍ਹਾਂ ਨੇ ਕਰਨਾਲ ਮਿੰਨੀ ਸਕੱਤਰੇਤ ਅੱਗੇ ਅਣਮਿੱਥੇ ਸਮੇਂ ਦਾ ਧਰਨਾ ਲਗਾਇਆ ਹੋਇਆ ਹੈ। ਸ੍ਰੀ ਵਿਜ ਨੇ ਸਪੱਸ਼ਟ ਕੀਤਾ ਕਿ ਜੇ ਕੋਈ ਮੰਗ ਕਰਦਾ ਹੈ ਤਾਂ ਇਸ ਦਾ ਅਰਥ ਇਹ ਨਹੀਂ ਕਿ ਬਗ਼ੈਰ ਜਾਂਚ ਦੇ ਕਿਸੇ ਸਜ਼ਾ ਦੇ ਦਿੱਤੀ ਜਾਵੇ।