ਨਵੀਂ ਦਿੱਲੀ, 6 ਅਗਸਤ
ਭਾਰਤ ਵਿੱਚ ਖੇਡਾਂ ਦੇ ਖੇਤਰ ਵਿੱਚ ਦਿੱਤੇ ਜਾਣ ਵਾਲੇ ਸਭ ਤੋਂ ਵੱਡੇ ਸਨਮਾਨ ਰਾਜੀਵ ਗਾਂਧੀ ਖੇਲ ਰਤਨ ਪੁਰਸਕਾਰ ਦਾ ਨਾਮ ਹੁਣ ਹਾਕੀ ਦੇ ਜਾਦੂਗਰ ਧਿਆਨ ਚੰਦ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਦਿੱਤੀ। ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਦੀਆਂ ਭਾਵਨਾਵਾਂ ਦਾ ਧਿਆਨ ਰੱਖਦਿਆਂ ਇਸ ਪੁਰਸਕਾਰ ਦਾ ਨਾਮ ਹੁਣ ਮੇਜਰ ਧਿਆਨ ਚੰਦ ਦੇ ਨਾਮ ’ਤੇ ਹੋਵੇਗਾ।