ਨਵੀਂ ਦਿੱਲੀ, 20 ਜੁਲਾਈ
ਸਰਕਾਰ ਨੇ ਟਵਿੱਟਰ ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਮਨੀਪੁਰ ਵਿੱਚ ਦੋ ਔਰਤਾਂ ਦੀ ਨਗਨ ਪਰੇਡ ਕਰਾਉਣ ਦੀ ਵੀਡੀਓ ਨੂੰ ਹਟਾਉਣ ਲਈ ਕਿਹਾ ਹੈ। ਸੂਤਰਾਂ ਨੇ ਕਿਹਾ ਕਿ ਵੀਡੀਓ ਇਤਰਾਜ਼ਯੋਗ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਲਈ ਟਵਿੱਟਰ ਅਤੇ ਹੋਰ ਸੋਸ਼ਲ ਮੀਡੀਆ ਕੰਪਨੀਆਂ ਨੂੰ ਵੀਡੀਓ ਹਟਾਉਣ ਲਈ ਕਿਹਾ ਗਿਆ ਹੈ। ਸੋਸ਼ਲ ਮੀਡੀਆ ‘ਤੇ ਵਿਆਪਕ ਤੌਰ ‘ਤੇ ਪ੍ਰਸਾਰਿਤ ਕੀਤੀ ਵੀਡੀਓ ’ਚ ਪੁਰਸ਼ਾਂ ਦਾ ਸਮੂਹ ਦੋ ਔਰਤਾਂ ਨਾਲ ਛੇੜਛਾੜ ਕਰ ਰਿਹਾ ਹੈ, ਜਿਸ ਨਾਲ ਬਲਦੀ ’ਤੇ ਤੇਲ ਪੈ ਗਿਆ।