ਫਤਹਿਗੜ੍ਹ ਸਾਹਿਬ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਸਪੈਸ਼ਲ ਗਿਰਦਾਵਰੀਆਂ ਕਰਵਾਉਣ ਦਾ ਫ਼ੈਸਲਾ ਕੀਤਾ ਹੈ ਤਾਂ ਜੋ 15 ਅਗਸਤ ਤੱਕ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਸ਼ੁਰੂ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤੇ ਗਏ ਹਨ ਕਿ 15 ਅਗਸਤ ਤੱਕ ਸਪੈਸ਼ਲ ਗਿਰਦਾਵਰੀਆਂ ਕਰਵਾ ਕੇ ਰਿਪੋਰਟ ਸਰਕਾਰ ਨੂੰ ਭੇਜੀ ਜਾਵੇ। ਕੈਬਨਿਟ ਮੰਤਰੀ ਜੌੜਾਮਾਜਰਾ ਅੱਜ ਬਾਬਾ ਰਾਮ ਸਿੰਘ ਗੰਢੂਆਂ ਡੇਰਾ ਦੁਫੇੜਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਏ ਸਨ।