ਜੰਮੂ, 24 ਜਨਵਰੀ

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਪਾਰਟੀ ‘ਸਰਜੀਕਲ ਸਟ੍ਰਾਈਕ’ ਬਾਰੇ ਦਿਗਵਿਜੇ ਸਿੰਘ ਦੇ ਬਿਆਨ ਨਾਲ ਸਹਿਮਤ ਨਹੀਂ ਹਨ ਅਤੇ ਹਥਿਆਰਬੰਦ ਬਲਾਂ ਨੂੰ ਕੋਈ ਸਬੂਤ ਦਿਖਾਉਣ ਦੀ ਲੋੜ ਨਹੀਂ ਹੈ। ਸ੍ਰੀ ਦਿਗਵਿਜੈ ਸਿੰਘ ਨੇ ਸੋਮਵਾਰ ਨੂੰ ‘ਸਰਜੀਕਲ ਸਟ੍ਰਾਈਕ’ ‘ਤੇ ਸਵਾਲ ਉਠਾਏ ਸਨ ਅਤੇ ਸਰਕਾਰ ‘ਤੇ ਝੂਠ ਬੋਲਣ ਦਾ ਦੋਸ਼ ਲਗਾਇਆ ਸੀ। ਸ੍ਰੀ ਗਾਂਧੀ ਨੇ ਇੱਥੇ ਪੱਤਰਕਾਰਾਂ ਨੂੰ ਕਿਹਾ, ‘ਮੈਂ ਦਿਗਵਿਜੇ ਸਿੰਘ ਦੇ ਬਿਆਨ ਨਾਲ ਸਹਿਮਤ ਨਹੀਂ ਹਾਂ। ਇਹ ਬਿਲਕੁਲ ਸਪੱਸ਼ਟ ਹੈ ਕਿ ਅਸੀਂ ਇਸ ਨਾਲ ਅਸਹਿਮਤ ਹਾਂ। ਇਹ ਕਾਂਗਰਸ ਦਾ ਅਧਿਕਾਰਤ ਰੁਖ਼ ਹੈ। ਹਥਿਆਰਬੰਦ ਬਲਾਂ ਨੂੰ ਕੋਈ ਸਬੂਤ ਦੇਣ ਦੀ ਲੋੜ ਨਹੀਂ ਹੈ।’