ਹਵਾਈ ਸੈਨਾ ਅਤੇ ਪ੍ਰਧਾਨ ਮੰਤਰੀ ਨੂੰ ਸਲਾਮ
ਚੰਡੀਗੜ•/26 ਫਰਵਰੀ: ਸਾਬਕਾ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਨੇ ਅੱਜ ਪਾਕਿਸਤਾਨ ਅੰਦਰ ਜਾ ਕੇ ਅੱਤਵਾਦੀ ਟਿਕਾਣਿਆਂ ਉੱਤੇ ਪੂਰੀ ਬਹਾਦਰੀ ਨਾਲ ਹਵਾਈ ਹਮਲੇ ਕਰਨ ਵਾਲੇ ਭਾਰਤੀ ਹਵਾਈ ਸੈਨਾ ਦੇ ਜਾਂਬਾਜ਼ ਜਵਾਨਾਂ ਨੂੰ ਆਪਣਾ ਸਲਾਮ ਭੇਜਿਆ ਹੈ। ਉਹਨਾਂ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਭਾਰਤੀ ਹਵਾਈ ਸੈਨਾ ਦੇ ਚੀਫ ਏਅਰਮਾਰਸ਼ਨ ਬਿਰੇਂਦਰ ਸਿੰਘ ਧਨੋਆ ਨੂੰ ਵੀ ਦੁਸ਼ਮਣ ਨੂੰ ਬੇਹਰਕਤ ਕਰਨ ਵਾਲੇ ਇਹਨਾਂ ਹਵਾਈ ਹਮਲਿਆਂ ਲਈ ਮੁਬਾਰਕਬਾਦ ਦਿੱਤੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਵੀ ਇਹਨਾਂ ਹਵਾਈ ਹਮਲਿਆਂ ਦੀ ਸ਼ਲਾਘਾ ਕੀਤੀ ਹੈ ਅਤੇ ਪ੍ਰਧਾਨ ਮੰਤਰੀ ਅਤੇ ਹਵਾਈ ਸੈਨਾ ਦੇ ਮੁਖੀ ਨੂੰ ਇਸ ਦੀ ਮੁਬਾਰਕਬਾਦ ਦਿੱਤੀ ਹੈ।