ਬੈਲਗ੍ਰੇਡ(ਸਰਬੀਆ), 3 ਮਈ

ਰਾਜਧਾਨੀ ਬੈਲਗ੍ਰੇਡ ਦੇ ਸਕੂਲ ਵਿਚ ਅੱਜ ਸਵੇਰੇ ਅੱਲੜ ਨੇ ਗੋਲੀਬਾਰੀ ਕਰ ਦਿੱਤੀ, ਜਿਸ ਵਿਚ 8 ਬੱਚਿਆਂ ਅਤੇ ਇਕ ਸੁਰੱਖਿਆ ਗਾਰਡ ਦੀ ਮੌਤ ਹੋ ਗਈ। ਇਸ ਗੋਲੀਬਾਰੀ ਵਿਚ ਅਧਿਆਪਕ ਅਤੇ 6 ਬੱਚੇ ਵੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਨੇੜੇ ਦੇ ਹਸਪਤਾਲ ਲਿਜਾਇਆ ਗਿਆ। ਬਿਆਨ ਮੁਤਾਬਕ ਗੋਲੀ ਚਲਾਉਣ ਵਾਲੇ ਵਿਦਿਆਰਥੀ ਦੀ ਪਛਾਣ ਕੇਕੇ ਵਜੋਂ ਕੀਤੀ ਗਈ ਹੈ। ਉਸ ਨੇ ਆਪਣੇ ਪਿਤਾ ਦੀ ਬੰਦੂਕ ਨਾਲ ਦੂਜੇ ਵਿਦਿਆਰਥੀਆਂ ਅਤੇ ਸਕੂਲ ਦੇ ਸੁਰੱਖਿਆ ਗਾਰਡ ‘ਤੇ ਗੋਲੀਬਾਰੀ ਕੀਤੀ। ਗੋਲੀਬਾਰੀ ਕਰਨ ਵਾਲੇ ਨੌਜਵਾਨ ਦੀ ਉਮਰ ਕਰੀਬ 14 ਸਾਲ ਹੈ ਅਤੇ ਇਸ ਸਕੂਲ ਵਿੱਚ ਪੜ੍ਹਦਾ ਹੈ। ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।