ਚੰਡੀਗੜ੍ਹ, 15 ਮਾਰਚ
ਆਮ ਆਦਮੀ ਪਾਰਟੀ (ਆਪ) ਵੱਲੋਂ ਸਰਵਜੀਤ ਕੌਰ ਮਾਣੂੰਕੇ ਨੂੰ ਪੰਜਾਬ ਵਿਧਾਨ ਸਭਾ ਦਾ ਸਪੀਕਰ ਬਣਾਇਆ ਜਾ ਸਕਦਾ ਹੈ। ਇਨ੍ਹਾਂ ਦਾ ਨਾਮ ਲਗਭਗ ਤੈਅ ਹੋ ਗਿਆ ਹੈ ਪਰ ਅਧਿਕਾਰਿਤ ਤੌਰ ’ਤੇ ਐਲਾਨ ਬਾਕੀ ਹੈ। ‘ਆਪ’ ਮੰਤਰੀ ਮੰਡਲ ਦੇ ਚਿਹਰਿਆਂ ਲਈ ਵੀ ਲਗਾਤਾਰ ਭਾਲ ਕਰ ਰਹੀ ਹੈ। ਬੀਬੀ ਸਰਵਜੀਤ ਕੌਰ ਮਾਣੂੰਕੇ ਵਿਧਾਨ ਸਭਾ ਹਲਕਾ ਜਗਰਾਓਂ ਤੋਂ ਦੂਜੀ ਵਾਰ ਵਿਧਾਇਕ ਬਣੇ ਹਨ।