ਚੰਡੀਗੜ੍ਹ, 24 ਦਸੰਬਰ: ਸਰਵਣ ਸਿੰਘ ਰਾਮਗੜ੍ਹੀਆ ਨੇ ਅੱਜ ਪੰਜਾਬ ਰਾਜ ਪੱਛੜੀਆਂ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਸੂਬੇ ਦੇ ਉਦਯੋਗ ਤੇ ਵਣਜ ਮੰਤਰੀ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਅਤੇ ਨਵ-ਨਿਯੁਕਤ ਚੇਅਰਮੈਨ ਦੇ ਪਰਿਵਾਰਕ ਮੈਂਬਰ ਤੇ ਪਤਵੰਤੇ ਸੱਜਣ ਹਾਜ਼ਰ ਸਨ।

ਇਸ ਮੌਕੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਮੈਨੂੰ ਆਸ ਹੈ ਕਿ ਸ. ਸਰਵਣ ਸਿੰਘ ਰਾਮਗੜ੍ਹੀਆ ਪੱਛੜੀਆਂ ਜਾਤੀਆਂ ਨਾਲ ਸਬੰਧਤ ਮਾਮਲਿਆਂ ਨੂੰ ਹੱਲ ਕਰਨ ‘ਚ ਇੱਕ ਕੜ੍ਹੀ ਵਜੋਂ ਕੰਮ ਕਰਨਗੇ।

ਸਰਵਣ ਸਿੰਘ ਰਾਮਗੜ੍ਹੀਆ ਨੇ ਨਵੀਂ ਜ਼ਿੰਮੇਵਾਰੀ ਦੇਣ ਲਈ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਸੂਬੇ ਦੇ ਪੱਛੜੀ ਜਾਤੀ ਲੋਕਾਂ ਦੇ ਹਿੱਤਾਂ ਲਈ ਕਾਨੂੰਨ ਅਨੁਸਾਰ ਕੰਮ ਕਰਨਗੇ।

ਇਸ ਮੌਕੇ ਸ. ਭੁਪਿੰਦਰ ਸਿੰਘ ਆਈ.ਏ.ਐਸ., ਐਡਵੋਕੇਟ ਰਾਕੇਸ਼ ਮਰਵਾਹਾ, ਚੇਅਰਮੈਨ ਇੰਪਰੂਵਮੈਂਟ ਟਰੱਸਟ, ਹੁਸ਼ਿਆਪੁਰ, ਡਾ. ਕੁਲਦੀਪ ਸਿੰਘ ਨੰਦਾ, ਕੈਪਟਨ ਕਰਮ ਚੰਦ, ਕੁਲਦੀਪ ਅਰੋੜਾ, ਸੁਰਿੰਦਰ ਕੁਮਾਰ, ਕਸ਼ਮੀਰ ਸਿੰਘ, ਬਲਜੀਤ ਸਿੰਘ, ਪਰਮਜੀਤ ਸਿੰਘ, ਬਲਵਿੰਦਰ ਸਿੰਘ ਤੋਂ ਇਲਾਵਾ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।