ਗੁਰਦਾਸਪੁਰ, 9 ਨਵੰਬਰ 22
ਬੀਐੱਸਐੱਫ ਦੇ ਜਵਾਨਾਂ ਨੇ ਸਰਹੱਦੀ ਇਲਾਕੇ ਵਿੱਚ ਕੰਡਿਆਲੀ ਤਾਰ ਤੋਂ ਪਾਰ ਝੋਨੇ ਦੇ ਖੇਤਾਂ ਵਿੱਚ ਹੈਰੋਇਨ ਦੇ ਤਿੰਨ ਪੈਕਟ ਬਰਾਮਦ ਕੀਤੇ ਹਨ। ਬੀਐੱਸਐੱਫ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਬੀਐੱਸਐੱਫ ਦੀ 89 ਬਟਾਲੀਅਨ ਦੇ ਜਵਾਨਾਂ ਵੱਲੋਂ ਕੰਡਿਆਲੀ ਤਾਰ ਤੋਂ ਪਾਰ ਕਟਾਈ ਕੀਤੇ ਝੋਨੇ ਦੀ ਖੇਤਾਂ ’ਚੋਂ ਤਿੰਨ ਪੈਕਟ ਹੈਰੋਇਨ ਬਰਾਮਦ ਕੀਤੀ ਗਈ। ਹੈਰੋਇਨ ਦਾ ਭਾਰ ਤਿੰਨ ਕਿੱਲੋ 170 ਗਰਾਮ ਸੀ।