ਮੁੰਬਈ : ਬਾਲੀਵੁੱਡ ਅਦਾਕਾਰ ਸ਼ਾਹਰੁਖ਼ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ, ਜਿਸ ਵਿਚ ਉਸ ਤੋਂ 50 ਲੱਖ ਰੁਪਏ ਦੀ ਫ਼ਿਰੌਤੀ ਮੰਗੀ ਗਈ ਹੈ। ਮੁੰਬਈ ਪੁਲੀਸ ਨੇ ਵੀਰਵਾਰ ਨੂੰ ਕਿਹਾ ਕਿ ਇਸ ਸਬੰਧ ਵਿੱਚ ਫਿਰੌਤੀ ਦਾ ਕੇਸ ਦਰਜ ਕੀਤਾ ਗਿਆ ਹੈ। ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁੰਬਈ ਪੁਲੀਸ ਨੇ ਇਸ ਸਬੰਧ ਵਿੱਚ ਰਾਏਪੁਰ ਦੇ ਇੱਕ ਵਿਅਕਤੀ ਨੂੰ ਵੀ ਤਲਬ ਕੀਤਾ ਹੈ।

ਗ਼ੌਲਤਲਬ ਹੈ ਕਿ ਪਹਿਲਾਂ ਹੀ ਬਾਲੀਵੁੱਡੇ ਦੇ ਇਕ ਹੋਰ ਅਦਾਕਾਰ ਸਲਮਾਨ ਖ਼ਾਨ ਨੂੰ ਕਥਿਤ ਤੌਰ ‘ਤੇ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਅਜਿਹੀਆਂ ਹੀ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ, ‘‘ਬਾਂਦਰਾ ਪੁਲੀਸ ਸਟੇਸ਼ਨ ਨੂੰ ਸ਼ਾਹਰੁਖ਼ ਖ਼ਾਨ ਨੂੰ ਧਮਕੀ ਦੇਣ ਵਾਲਾ ਇੱਕ ਕਾਲ ਆਇਆ ਅਤੇ 50 ਲੱਖ ਰੁਪਏ ਦੀ ਮੰਗ ਕੀਤੀ ਗਈ। ਇਸ ਬਾਰੇ ਕੇਸ ਦਰਜ ਕਰ ਲਿਆ ਗਿਆ ਹੈ ਪਰ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ।’’