ਮੁੰਬਈ, 16 ਸਤੰਬਰ
ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਨੇ ਮੁੰਬਈ ਪੁਲੀਸ ਨੂੰ ਦਿੱਤੇ ਬਿਆਨ ਵਿੱਚ ਦਾਅਵਾ ਕੀਤਾ ਕਿ ਉਹ ਆਪਣੇ ਪਤੀ ਰਾਜ ਕੁੰਦਰਾ ਦੇ ਕੰਮਾਂ ਬਾਰੇ ਜਾਣਦੀ ਨਹੀਂ ਸੀ, ਕਿਉਂਕਿ ਉਹ ਖੁ਼ਦ ਆਪਣੇ ਕੰਮ ਵਿੱਚ ਰੁੱਝੀ ਰਹਿੰਦੀ ਸੀ। ਅਸ਼ਲੀਲ ਫਿਲਮਾਂ ਨਾਲ ਜੁੜੇ ਮਾਮਲੇ ਦੇ ਸਬੰਧ ਵਿੱਚ ਸ਼ਿਲਪਾ ਸ਼ੈੱਟੀ ਦਾ ਇਹ ਬਿਆਨ 46 ਸਾਲਾ ਕੁੰਦਰਾ ਅਤੇ ਉਸ ਦੇ ਸਾਥੀ ਰਿਆਨ ਥੋਰਪੇ ਦੇ ਖ਼ਿਲਾਫ਼ ਪੁਲੀਸ ਵੱਲੋਂ ਅਦਾਲਤ ਵਿੱਚ ਦਾਇਰ ਕੀਤੀ ਗਈ 1500 ਪੰਨਿਆਂ ਦੀ ਚਾਰਜਸ਼ੀਟ ਦਾ ਹਿੱਸਾ ਹੈ।