ਪੰਜਾਬ ਸਰਕਾਰ ਵੱਲੋਂ ਲਿਆਂਦੀ ਲੈਂਡ ਪੂਲਿੰਗ ਨੀਤੀ ਦੇ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਲੁਧਿਆਣਾ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਦਿੱ ਧਰਨਾ ਦਿੱਤਾ ਗਿਆ ਹੈ। ਅਕਾਲੀ ਦਲ ਦੇ ਲੀਡਰ ਤੇ ਵਰਕਰ ਵੱਡੀ ਗਿਣਤੀ ਵਿੱਚ ਧਰਨੇ ‘ਵਹ ਪਹੁੰਚੇ। ਧਰਨੇ ਦੌਰਾਨ ਸਟੇਜ ਤੋਂ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ- ਅਸੀਂ ਕਿਸਾਨਾਂ ਦੀ ਇੱਕ ਇੰਚ ਜ਼ਮੀਨ ਵੀ ਕਿਸੇ ਨੂੰ ਖੋਹਣ ਨਹੀਂ ਦੇਵੇਗਾ।

ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜੋ ਕਹਿੰਦੀ ਹੈ ਉਹ ਪੂਰਾ ਕਰਦੀ ਹੈ। ਅਸੀਂ ਲੈਂਡ ਪੁਲਿੰਗ ਖਿਲਾਫ਼ ਜੰਗ ਸ਼ੁਰੂ ਕਰ ਦਿੱਤੀ ਹੈ। ਸਾਨੂੰ ਲੋਕਾਂ ਦਾ ਸਾਥ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇ ਕਿਸੇ ਕਿਸਾਨ, ਮਜ਼ਦੂਰ ਤੇ ਪੰਜਾਬੀ ‘ਤੇ ਹਮਲਾ ਹੁੰਦਾ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਢਾਲ ਬਣਦਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਲੜਾਈਆਂ ਲੜ-ਲੜ ਕੇ ਲੋਕਾਂ ਨੂੰ ਇਨਸਾਫ਼ ਦਿਵਾਏ ਹੈ। ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਤੇ ਕਿਸਾਨਾਂ ਦੀ ਢਾਲ ਹੈ।