ਚੰਡੀਗੜ੍ਹ,  25  ਦਸੰਬਰ 2019:   ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਸੂਬਾ ਪੱਧਰੀ ਲੀਡਰਸ਼ਿਪ ਦਾ ਮੰਗਲਵਾਰ ਨੂੰ ਚੰਡੀਗੜ੍ਹ ‘ਚ ਬੈਠਕਾਂ ਦਾ ਦੌਰ ਰਿਹਾ। 

    ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਦੀ ਅਗਵਾਈ ਹੇਠ ਪਹਿਲਾਂ ਜ਼ਿਲ੍ਹਾ ਪ੍ਰਧਾਨ, ਵਿੰਗਾਂ ਦੇ ਮੁਖੀ, ਅਬਜ਼ਰਵਰਾਂ ਅਤੇ ਬਾਅਦ ‘ਚ ਕੋਰ ਕਮੇਟੀ ਦੀ ਬੈਠਕਾਂ ਹੋਈਆਂ।

    ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਦੱਸਿਆ ਕਿ ਬੈਠਕਾਂ ਦਾ ਮਕਸਦ ਜਿੱਥੇ ਪੰਜਾਬ ‘ਚ ਪਾਰਟੀ ਦੀ ਬੂਥ ਪੱਧਰ ‘ਤੇ ਸਰਗਰਮੀਆਂ ਵਧਾਉਣਾ ਅਤੇ ਕੈਪਟਨ ਤੇ ਬਾਦਲਾਂ ਦੀ ਮਿਲੀਭੁਗਤ ਅਤੇ ਸਾਂਝੇ ਮਾਫ਼ੀਆ ਦੀ ਲੋਕਾਂ ‘ਚ ਪੋਲ ਖੋਲ੍ਹਣਾ ਹੈ, ਉੱਥੇ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਹੱਕ ‘ਚ ਪੰਜਾਬ ਦੀਆਂ ਟੀਮਾਂ ਤਿਆਰ ਕਰਨਾ ਹੈ। ਭਗਵੰਤ ਮਾਨ ਨੇ ਕਿਹਾ ਕਿ ਮੋਦੀ-ਅਮਿਤ ਸਾਹ ਦੀ ਜੋੜੀ ਦਾ ਸਿਆਸੀ ਪਤਨ ਸ਼ੁਰੂ ਹੋ ਗਿਆ ਹੈ। ਚਾਲੂ ਸਾਲ ਦੌਰਾਨ ਭਾਜਪਾ ਅਤੇ ਉਸ ਦੇ ਸਹਿਯੋਗੀ ਦਲ 5 ਰਾਜਾਂ ‘ਚ ਹਾਰ ਦਾ ਮੂੰਹ ਦੇਖ ਚੁੱਕੇ ਹਨ ਅਤੇ ਨਵੇਂ ਸਾਲ ਦੇ ਸ਼ੁਰੂ ‘ਚ ਹੀ ਭਾਜਪਾ ਅਤੇ ਉਸ ਦੀਆਂ ਬੀ ਟੀਮਾਂ ਹਾਰ ਦਾ ਮੂੰਹ ਦੇਖ ਰਹੀ ਹੈ, ਕਿਉਂਕਿ ਦਿੱਲੀ ‘ਚ ਆਪਣੇ ਲੋਕ ਹਿਤੈਸ਼ੀ ਕੰਮਾਂ ਕਰਕੇ ਅਰਵਿੰਦ ਕੇਜਰੀਵਾਲ ਦੁਬਾਰਾ ਵੱਡੇ ਬਹੁਮਤ ਨਾਲ ‘ਆਪ’ ਦੀ ਸਰਕਾਰ ਬਣ ਰਹੀ ਹੈ। ਭਗਵੰਤ ਮਾਨ ਨੇ ਦੱਸਿਆ ਕਿ ਦਿੱਲੀ ‘ਚ ਟੀਮਾਂ ਦੀ ਤੈਨਾਤੀ ਲਈ ਸੀਨੀਅਰ ਆਗੂ ਤੇ ਸਿਆਸੀ ਰੀਵਿੳੂ ਕਮੇਟੀ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਅਤੇ ਖ਼ਜ਼ਾਨਚੀ ਸੁਖਵਿੰਦਰ ਪਾਲ ਸੁੱਖੀ ਦੀ ਚੰਡੀਗੜ੍ਹ ਹੈੱਡਕੁਆਟਰ ਤੇ ਸੰਗਠਨ ਇੰਚਾਰਜ ਗੈਰੀ ਵੜਿੰਗ ਅਤੇ ਰਾਸ਼ਟਰੀ ਕਾਰਜਕਾਰੀ ਦੇ ਮੈਂਬਰ ਹਰਿੰਦਰ ਸਿੰਘ ਅਮਿੰ੍ਰਤਸਰ ਨੂੰ ਦਿੱਲੀ ‘ਚ ਤਾਲਮੇਲ ਇੰਚਾਰਜ (ਕੁਆਰਡੀਨੇਟਰ) ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਬਿਨਾਂ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਕੋਰ ਕਮੇਟੀ ਦੇ ਚੇਅਰਮੈਨ ਵਿਧਾਇਕ ਪਿ੍ਰੰਸੀਪਲ ਬੁੱਧ ਰਾਮ, ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ ਅਤੇ ਹਰਚੰਦ ਸਿੰਘ ਬਰਸਟ ਨੇ ਲੀਡਰਸ਼ਿਪ ਨੂੰ ਪ੍ਰੇਰਣਾਦਾਇਕ ਭਾਸ਼ਣ ਦਿੱਤੇ ਅਤੇ ਪਾਰਟੀ ਲਈ ਦਿਨ ਰਾਤ ਇੱਕ ਕਰਨ ਲਈ ਉਤਸ਼ਾਹਿਤ ਕੀਤਾ।

    ਇਸ ਮੌਕੇ ਪ੍ਰੋ. ਬਲਜਿੰਦਰ ਕੌਰ, ਕੁਲਤਾਰ ਸਿੰਘ ਸੰਧਵਾਂ, ਜੈ ਿਸ਼ਨ ਸਿੰਘ ਰੋੜੀ, ਮਨਜੀਤ ਸਿੰਘ ਬਿਲਾਸਪੁਰ (ਸਾਰੇ ਵਿਧਾਇਕ), ਕੋਰ ਕਮੇਟੀ ਮੈਂਬਰ ਕੁਲਦੀਪ ਸਿੰਘ ਧਾਲੀਵਾਲ, ਗੈਰੀ ਵੜਿੰਗ, ਸੁਖਵਿੰਦਰ ਪਾਲ ਸੁੱਖੀ, ਜਮੀਲ ਉਰ ਰਹਿਮਾਨ, ਬਲਜਿੰਦਰ ਸਿੰਘ ਚੌਂਦਾ, ਨਰਿੰਦਰ ਸਿੰਘ ਸ਼ੇਰਗਿੱਲ, ਟਰੇਡ ਵਿੰਗ ਪ੍ਰਧਾਨ ਨੀਨਾ ਮਿੱਤਲ, ਮਹਿਲਾ ਵਿੰਗ ਦੀ ਸਹਿ ਪ੍ਰਧਾਨ ਜੀਵਨਜੋਤ ਕੌਰ ਅਤੇ ਸਟੇਟ ਮੀਡੀਆ ਇੰਚਾਰਜ ਮਨਜੀਤ ਸਿੰਘ ਸਿੱਧੂ ਸਮੇਤ ਵੱਡੀ ਗਿਣਤੀ ‘ਚ ਸੂਬਾ ਪੱਧਰੀ ਲੀਡਰਸ਼ਿਪ ਮੌਜੂਦਾ ਸੀ।