ਫ਼ਤਹਿਗੜ੍ਹ ਸਾਹਿਬ, 24 ਅਗਸਤ,ਸਿਵਲ ਸਰਜਨ ਡਾ. ਹਰਮਿੰਦਰ ਕੌਰ ਸੋਢੀ ਨੇ ਸਾਧਵੀ ਬਲਾਤਕਾਰ ਮਾਮਲੇ ਵਿੱਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਸਬੰਧੀ 25 ਅਗਸਤ ਨੂੰ ਅਦਾਲਤ ਵੱਲੋਂ ਫ਼ੈਸਲਾ ਸੁਣਾਉਣ ਵੇਲੇ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਿਪਟਣ ਲਈ ਸਿਹਤ ਸੰਸਥਾਵਾਂ ਦੀਆਂ ਐਮਰਜੈਂਸੀ ਸੇਵਾਵਾਂ ਹਰ ਸਮੇਂ ਚਾਲੂ ਰੱਖਣ ਦੀਆਂ ਹਦਾਇਤਾਂ ਕੀਤੀਆਂ ਹਨ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਅਤੇ ਪ੍ਰੋਗਰਾਮ ਅਫਸਰਾਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਇਹ ਆਦੇਸ਼ ਜਾਰੀ ਕੀਤੇ ਹਨ।
ਉਨ੍ਹਾਂ ਕਿਹਾ ਕਿ ਐਂਬੂਲੈਂਸ ਅਤੇ ਹੋਰ ਸਾਜ਼ੋ-ਸਾਮਾਨ ਨੂੰ ਚਾਲੂ ਹਾਲਤ ਵਿੱਚ ਰੱਖਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਕਿਸੇ ਵੀ ਕਰਮਚਾਰੀ ਨੂੰ ਅਗਲੇ ਹੁਕਮਾਂ ਤੱਕ ਛੁੱਟੀ ਨਾ ਦਿੱਤੀ ਜਾਵੇ ਅਤੇ ਨਾ ਹੀ ਕੋਈ ਅਧਿਕਾਰੀ ਜਾਂ ਕਰਮਚਾਰੀ ਆਪਣਾ ਹੈੱਡ ਕੁਆਰਟਰ ਛੱਡ ਕੇ ਜਾਵੇ। ਉਨ੍ਹਾਂ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਮੋਬਾਈਲ ਫ਼ੋਨ ਹਰ ਸਮੇਂ ਚਾਲੂ ਹਾਲਤ ਵਿੱਚ ਰੱਖਣ ਅਤੇ ਫ਼ੋਨ ਆਉਣ ‘ਤੇ ਤੁਰੰਤ ਫੋਟ ਅਟੈਂਡ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਕ੍ਰਿਪਾਲ ਸਿੰਘ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਪ੍ਰਸ਼ੋਤਮ ਦਾਸ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਸੁਖਮਿੰਦਰ ਸਿੰਘ, ਜ਼ਿਲ੍ਹਾ ਸਿਹਤ ਅਫਸਰ ਡਾ. ਪੀ.ਪੀ. ਘੁੰਮਣ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਗਦੀਸ਼ ਸਿੰਘ, ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਡਾ. ਸੁਦਰਸ਼ਨ ਕੌਰ ਆਦਿ ਹਾਜ਼ਰ ਸਨ।
ਡੀਸੀ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
ਜ਼ਿਲ੍ਹਾ ਮੈਜਿਸਟਰੇਟ ਕੰਵਲਪ੍ਰੀਤ ਬਰਾੜ ਤੇ ਜ਼ਿਲ੍ਹਾ ਪੁਲੀਸ ਮੁਖੀ ਅਲਕਾ ਮੀਨਾ ਨੇ ਬੱਚਤ ਭਵਨ ਵਿਖੇ ਜ਼ਿਲ੍ਹੇ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਮੀਟਿੰਗ ਕੀਤੀ, ਜਿਸ ਵਿੱਚ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਅਤੇ ਆਪਸੀ ਭਾਈਚਾਰੇ ਦੀ ਮਜ਼ਬੂਤੀ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨਾਗਰਿਕਾਂ ਨੂੰ ਸੋਸ਼ਲ ਮੀਡੀਆ ਉੱਪਰ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ‘ਤੇ ਬਿਲਕੁਲ ਵੀ ਯਕੀਨ ਨਾ ਕਰਨ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਸਬੰਧੀ ਪ੍ਰਸ਼ਾਸਨ ਨੂੰ ਸੂਚਨਾ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਐਮਰਜੈਂਸੀ ਦੀ ਹਾਲਤ ਵਿੱਚ ਜ਼ਿਲ੍ਹਾ ਪੁਲੀਸ ਦੇ ਕੰਟਰੋਲ ਰੂਮ ਦੇ ਹੈਲਪ ਲਾਈਨ ਨੰਬਰ 100 ਤੇ 112 ਜਾਂ ਟੈਲੀਫੋਨ ਨੰਬਰ 01763-223100, 01763-509692 ਜਾਂ ਮੋਬਾਈਲ ਨੰ: 85588-18163 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਜੇਕਰ ਕੋਈ ਵਿਅਕਤੀ ਸੋਸ਼ਲ ਮੀਡੀਆ ‘ਤੇ ਭੜਕਾਊ ਵੀ.ਡੀ.ਓ. ਜਾਂ ਕੋਈ ਹੋਰ ਪੋਸਟ ਪਾਉਂਦਾ ਹੈ ਤਾਂ ਉਸ ਨੂੰ ਅੱਗੇ ਕਿਸੇ ਹੋਰ ਗਰੁੱਪ ਵਿੱਚ ਨਾ ਭੇਜਿਆ ਜਾਵੇ