ਐਸ.ਏ.ਐਸ. ਨਗਰ (ਮੁਹਾਲੀ), 11 ਮਈ : ਮੁਹਾਲੀ ਅਦਾਲਤ ਨੇ ਪੰਜਾਬ ਪੁਲੀਸ ਦੇ ਚਰਚਿਤ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਵੱਡੀ ਰਾਹਤ ਦਿੰਦਿਆਂ ਅੱਜ ਉਹਨਾਂ ਦੀ ਅਗਾਊਂ ਜ਼ਮਾਨਤ ਮਨਜ਼ੂਰ ਕਰ ਲਈ ਹੈ।
ਇੱਥੇ ਇਹ ਦੱਸਣਯੋਗ ਹੈ ਕਿ ਸੁਮੇਧ ਸੈਣੀ ਨੇ ਆਪਣੇ ਵਕੀਲ ਰਾਹੀਂ ਸ਼ੁੱਕਰਵਾਰ ਨੂੰ ਮੁਹਾਲੀ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਅਗਾਊਂ ਜ਼ਮਾਨਤ ਦੇਣ ਦੀ ਅਪੀਲ ਕੀਤੀ ਸੀ। ਅਦਾਲਤ ਨੇ ਸ਼ਨਿਚਰਵਾਰ ਨੂੰ ਸਰਕਾਰੀ ਵਕੀਲ, ਪੀੜਤ ਪਰਿਵਾਰ ਅਤੇ ਬਚਾਅ ਪੱਖ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੋਮਵਾਰ ਤੱਕ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਸੀ।
ਅੱਜ ਬਾਅਦ ਦੁਪਹਿਰ ਅਦਾਲਤ ਨੇ ਪੌਣੇ 4 ਵਜੇ ਸੈਣੀ ਦੀ ਜ਼ਮਾਨਤ ਮਨਜ਼ੂਰ ਕਰਨ ਦਾ ਫੈਸਲਾ ਸੁਣਾਇਆ ।