ਪੰਜਾਬ ਦੇ ਸਾਬਕਾ ਪੁਲਿਸ ਮੁਖੀ ਸੁਮੈਧ ਸੈਣੀ ਨੂੰ ਅੱਜ ਦੇਸ਼ ਦੀ ਸਰਵ-ਉੱਚ ਅਦਾਲਤ ਨੇ 1991 ਬਲਵੰਤ ਸਿੰਘ ਮੁਲਤਾਨੀ ਕਤਲ ਕੇਸ ਵਿੱਚ ਵੱਡੀ ਰਾਹਤ ਦਿੱਤੀ ਹੈ।ਜਸਟਿਸ ਅਸ਼ੋਕ ਭੂਸ਼ਣ ਦੀ ਅਗਵਾਈ ਵਾਲੇ ਬੈਂਚ ਨੇ ਸਾਬਕਾ ਪੁਲਿਸ ਮੁਖੀ ਦੀ ਐਂਟੀਸੀਪੇਟਰੀ ਜਮਾਨਤ ਅਰਜ਼ੀ ਮੰਨਜੂਰ ਕਰ ਲਈ ਹੈ।

ਅਦਾਲਤ ਨੇ ਸਾਬਕਾ ਪੁਲਿਸ ਮੁਖੀ ਨੂੰ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ, ਜਾਂਚ ਵਿੱਚ ਸਹਿਯੋਗ ਕਰਨ ਅਤੇ ਇਸ ਕੇਸ ਨਾਲ ਸਬੰਧਿਤ ਗਵਾਹਾਂ ਨੂੰ ਪ੍ਰਭਾਵਿਤ ਨਾ ਕਰਨ ਦੇ ਆਦੇਸ਼ ਦਿੱਤੇ ਹਨ।