ਮੁਬੰਈ, 2 ਦਸੰਬਰ
ਮਹਾਰਾਸ਼ਟਰ ਸਰਕਾਰ ਨੇ ਮੁੰਬਈ ਦੇ ਸਾਬਕਾ ਪੁਲੀਸ ਕਮਿਸ਼ਨਰ ਪਰਮਬੀਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ ਤੇ ਕੁਝ ਬੇਨਿਯਮੀਆਂ ਦੇ ਦੋਸ਼ ਤਹਿਤ ਉਨ੍ਹਾਂ ਦੇ ਖ਼ਿਲਾਫ਼ ਅਨੁਸ਼ਾਸਨਿਕ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੀ ਮੁਅੱਤਲੀ ਸਬੰਧੀ ਹੁਕਮਾਂ ਉੱਤੇ ਮੁੱਖ ਮੰਤਰੀ ਊਧਵ ਠਾਕਰੇ ਨੇ ਹਸਤਾਖਰ ਕਰ ਦਿੱਤੇ ਹਨ। ਇਨ੍ਹਾਂ ਬੇਨਿਯਮੀਆਂ ਵਿੱਚ ਅਣਅਧਿਕਾਰਤ ਤੌਰ ਤੇ ਡਿਊਟੀ ਤੋਂ ਗੈਰਹਾਜ਼ਰ ਰਹਿਣਾ ਵੀ ਸ਼ਾਮਲ ਹੈ। ਉਨ੍ਹਾਂ ਨੂੰ ਮਹਾਰਾਸ਼ਟਰ ਹੋਮ ਗਾਰਡਜ਼ ਦਾ ਮੁਖੀ ਨਿਯੁਕਤ ਕੀਤਾ ਗਿਆ ਸੀ ਤੇ ਪਿੱਛਲੇ ਛੇ ਮਹੀਨਿਆਂ ਤੋਂ ਉਹ ਡਿਊਟੀ ਉੱਤੇ ਹਾਜ਼ਰ ਨਹੀਂ ਹੋਏ। ਉਨ੍ਹਾਂ ਨੂੰ 29 ਅਗਸਤ ਤੱਕ ਮੈਡੀਕਲ ਛੁੱਟੀ ਦਿੱਤੀ ਗਈ ਸੀ ਜਿਸ ਮਗਰੋਂ ਉਨ੍ਹਾਂ ਨੇ ਡਿਊਟੀ ਜੁਆਇਨ ਨਹੀਂ ਕੀਤੀ ਸੀ। ਅਨਟੀਲੀਆ ਬੰਬ ਕੇਸ ਮਗਰੋਂ ਪਰਮਬੀਰ ਸਿੰਘ ਨੂੰ ਮੁੰਬਈ ਦੇ ਪੁਲੀਸ ਕਮਿਸ਼ਨਰ ਦੇ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ ਤੇ ਪਰਮਬੀਰ ਸਿੰਘ ਨੇ ਗ੍ਰਹਿ ਮ਼ਤਰੀ ਅਨਿਲ ਦੇਸ਼ਮੁਖ ਉੱਤੇ ਰੁਤਬੇ ਦੀ ਦੁਰਵਰਤੋਂ ਕਰਨ ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਸਨ।