ਲੰਬੀ, 31 ਜਨਵਰੀ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਲੰਬੀ ਹਲਕੇ ਤੋਂ ਛੇਵੀਂ ਵਾਰ ਪੰਜਾਬ ਵਿਧਾਨ ਸਭਾ ਚੋਣ ਲੜਨ ਲਈ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ। ਰਿਟਰਨਿੰਗ ਅਫ਼ਸਰ ਰਾਜਦੀਪ ਕੌਰ ਕੋਲ ਕਾਗ਼ਜ਼ ਦਾਖਲ ਕਰਨ ਉਪਰੰਤ ਪੱਤਰਕਾਰਾਂ ਦੇ ਸਵਾਲਾਂ ਜਵਾਬ ਦਿੰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਲੰਬੀ ਵਿੱਚ ਉਨ੍ਹਾਂ ਦਾ ਮੁਕਾਬਲਾ ਕਿਸੇ ਨਾਲ ਨਹੀਂ ਤੇ ਉਹ ਬਹੁਤ ਸ਼ਾਨਦਾਰ ਬਹੁਮਤ ਨਾਲ ਜਿੱਤ ਦਰਜ ਕਰਨਗੇ। ਹੁਣ ਤੱਕ ਦੀ ਜਾਣਕਾਰੀ ਅਨੁਸਾਰ 95 ਸਾਲਾ ਸ੍ਰੀ ਬਾਦਲ ਪੰਜਾਬ ਵਿਚ ਸਭ ਤੋਂ ਵਡੇਰੀ ਉਮਰ ਦੇ ਉਮੀਦਵਾਰ ਹਨ।