ਮੁਹਾਲੀ, 21 ਅਪਰੈਲ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਸਥਿਰ ਦੱਸੀ ਜਾ ਰਹੀ ਹੈ। ਬੀਤੇ ਦਿਨੀਂ ਉਨ੍ਹਾਂ ਦੀ ਅਚਾਨਕ ਤਬੀਅਤ ਖਰਾਬ ਹੋਣ ਸਾਬਕਾ ਮੁੱਖ ਮੰਤਰੀ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਈਸੀਯੂ ਵਾਰਡ ਵਿੱਚ ਦਾਖ਼ਲ ਕੀਤਾ ਗਿਆ ਸੀ, ਜਿੱਥੇ ਇਲਾਜ ਤੋਂ ਬਾਅਦ ਉਨ੍ਹਾਂ ਦੀ ਤਬੀਅਤ ਪਹਿਲਾਂ ਨਾਲੋਂ ਠੀਕ ਦੱਸੀ ਜਾ ਰਹੀ ਹੈ। ਸ੍ਰੀ ਬਾਦਲ ਪਿਛਲੇ ਤੋਂ ਬਿਮਾਰ ਚੱਲ ਸਨ ਅਤੇ ਪਰਿਵਾਰ ਵੱਲੋਂ ਲੰਘੇ ਐਤਵਾਰ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਪਿਛਲੇ ਦਿਨੀਂ ਉਨ੍ਹਾਂ ਦੀ ਤਬੀਅਤ ਵਿਗੜ ਗਈ। ਇਸ ਕਾਰਨ ਉਨ੍ਹਾਂ ਨੂੰ ਪ੍ਰਾਈਵੇਟ ਵਾਰਡ ’ਚੋਂ ਹੁਣ ਆਈਸੀਯੂ ਵਿੱਚ ਸ਼ਿਫਟ ਕੀਤਾ ਗਿਆ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਹਾਲ ਜਾਣਿਆ। ਕੇਂਦਰੀ ਮੰਤਰੀ ਨੇ ਸੁਖਬੀਰ ਸਿੰਘ ਬਾਦਲ ਨਾਲ ਫੋਨ ‘ਤੇ ਗੱਲ ਕੀਤੀ ਅਤੇ ਵੱਡੇ ਬਾਦਲ ਦੀ ਖ਼ਬਰਸਾਰ ਲਈ। ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਦੀ ਸਿਹਤਯਾਬੀ ਲਈ ਪ੍ਰਾਥਨਾ ਵੀ ਕੀਤੀ।