ਵੇਅਰਹਾਊਸ ਦੇ ਡੀਐੱਮ ਗਗਨਦੀਪ ਸਿੰਘ ਰੰਧਾਵਾ ਮੌਤ ਮਾਮਲੇ ਨਾਲ ਜੁੜੇ ਮਾਮਲੇ ਵਿਚ 3 ਦਿਨ ਦੀ ਰਿਮਾਂਡ ਖਤਮ ਹੋਣ ਦੇ ਬਾਅਦ ਪੰਜਾਬ ਦੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅੰਮ੍ਰਿਤਸਰ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੇ ਕੋਰਟ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ।
ਦੱਸ ਦੇਈਏ ਕਿ DM ਰੰਧਾਵਾ ਦੇ ਮੌਤ ਮਾਮਲੇ ਵਿਚ ਭੁੱਲਰ ਖਿਲਾਫ ਐੱਫਆਈਆਰ ਦਰਜ ਕੀਤੀ ਗਈ ਤੇ ਉਨ੍ਹਾਂ ਦਾ ਮੰਤਰੀ ਅਹੁਦਾ ਵੀ ਵਾਪਸ ਲੈ ਲਿਆ ਗਿਆ। ਇਸ ਤੋਂ ਪਹਿਲਾਂ 24 ਮਾਰਚ ਨੂੰ ਅਦਾਲਤ ਨੇ ਉਨ੍ਹਾਂ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਸੀ। 21-22 ਮਾਰਚ ਦੀ ਮੱਧ ਰਾਤ ਨੂੰ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਤੇ ਪੀਏ ਦਿਲਬਾਗ ਸਿੰਘ ਤੇ 2 ਹੋਰ ਹੋਰਨਾਂ ਖਿਲਾਫ ਪਰਚਾ ਦਰਜ ਹੋਇਆ।
ਪੁਲਿਸ ਨੇ 23 ਮਾਰਚ ਨੂੰ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫਤਾਰ ਕੀਤਾ। 24 ਮਾਰਚ ਨੂੰ ਉਨ੍ਹਾਂ ਨੂੰ ਕੋਰਟ ਵਿਚ ਪੇਸ਼ ਕੀਤਾ ਗਿਆ ਤੇ 5 ਦਿਨਾਂ ਦਾ ਰਿਮਾਂਡ ਲਿਆ। ਐਤਵਾਰ ਨੂੰ ਪੁਲਿਸ ਨੇ ਫਿਰ ਤੋਂ ਕੋਰਟ ਵਿਚ ਪੇਸ਼ ਕੀਤਾ ਤੇ 3 ਦਿਨਾਂ ਦਾ ਰਿਮਾਂਡ ਮਿਲਿਆ।
