ਭਾਜਪਾ ਕਿਸਾਨ ਮੋਰਚੇ ਦੇ ਸੂਬਾ ਇੰਚਾਰਜ ਤਰਲੋਚਨ ਸਿੰਘ ਗਿੱਲ ਦਾ ਪਾਰਟੀ ਵਿਚ ਸ਼ਾਮਲ ਹੋਣ ’ਤੇ ਕੀਤਾ ਨਿੱਘਾ ਸਵਾਗਤ

ਬਰਜਿੰਦਰ ਸਿੰਘ ਬਰਾੜ ਨੂੰ ਮੋਗਾ ਤੋਂ ਪਾਰਟੀ ਉਮੀਦਵਾਰ ਐਲਾਨਿਆ

ਐਲਾਨ ਕੀਤਾ ਕਿ ਕੈਪਟਨ ਅਮਰਿੰਦਰ ਸਰਕਾਰ ਵੱਲੋਂ ਖਤਮ ਕੀਤੀਆਂ ਸਾਰੀਆਂ ਭਲਾਈ ਸਕੀਮਾਂ ਮੁੜ ਸ਼ੁਰੂ ਹੋਣਗੀਆਂ

ਮੋਗਾ, 2 ਸਤੰਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸਾਰੀਆਂ ਕਿਸਾਨ ਪੱਖੀ ਤਾਕਤਾਂ ਅਕਾਲੀ ਦਲ ਦੇ ਝੰਡੇ ਥੱਲੇ ਇਕੱਠੀਆਂ ਹੋ ਰਹੀਆਂ ਹਨ ਅਤੇ ਇਹੀ ਗੱਲ ਕਾਂਗਰਸ ਪਾਰਟੀ ਨੂੰ ਪਸੰਦ ਨਹੀਂ ਆ ਰਹੀ ਜੋ ਪੰਜਾਬ ਵਿਚ ਗੜਬੜ ਕਰਾਉਣ ਲਈ ਯਤਨਸ਼ੀਲ ਹੈ।
ਅਕਾਲੀ ਦਲ ਦੇ ਪ੍ਰਧਾਨ ਇਥੇ ਦਾਣਾ ਮੰਡੀ ਵਿਚ ਵਿਸ਼ਾਲ ਇਕੱਠ ਨੁੰ ਸੰਬੋਧਨ ਕਰ ਰਹੇ ਸਨ। ਇਸ ਇਕੱਠ ਵਿਚ ਕਿਸਾਨ, ਖੇਤ ਮਜ਼ਦੂਰ ਤੇ ਇਲਾਕੇ ਦੇ ਲੋਕ ਵੱਡੀ ਗਿਣਤੀ ਵਿਚ ਸ਼ਾਮਲ ਹੋਏ। ਉਹਨਾਂ ਐਲਾਨ ਕੀਤਾ ਕਿ ਪੰਜਾਬ ਸਿਹਤ ਸਿਸਟਮ ਕਾਰਪੋਰੇਸ਼ਨ ਦੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਬਰਾੜ ਇਸ ਹਲਕੇ ਤੋਂ ਪਾਰਟੀ ਦੇ ਉਮੀਦਵਰ ਹੋਣਗੇ। ਇਸ ਮੌਕੇ ਸੀਨੀਅਰ ਆਗੂ ਜਥੇਦਾਰ ਤੋਤਾ ਸਿੰਘ ਵੀ ਮੌਜੂਦ ਸਨ।

ਬਾਅਦ ਵਿਚ ਸਰਦਾਰ ਬਾਦਲ ਨੇ ਪੰਜਾਬ ਭਾਜਪਾ ਕਿਸਾਨ ਮੋਰਚੇ ਦੇ ਇੰਚਾਰਜ ਤਰਲੋਚਨ ਸਿੰਘ ਗਿੱਲ ਦਾ ਪਾਰਟੀ ਵਿਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਸਰਦਾਰ ਗਿੱਲ ਨੇ ਕਿਹਾ ਕਿ ਕਿਸਾਨਾਂ ਨੂੰ ਸਿਰਫ ਅਕਾਲੀ ਦਲ ’ਤੇ ਭਰੋਸਾ ਹੈ ਜੋ ਕਿ ਆਪਣੇ ਕੀਤੇ ਵਾਅਦੇ ਪਹਿਲਾਂ ਵੀ ਪੂਰੇ ਕਰਦਾ ਰਿਹਾ ਹੈ ਤੇ ਇਸੇ ਲਈ ਉਹ ਅਕਾਲੀ ਦਲ ਵਿਚ ਸ਼ਾਮਲ ਹੋਏ ਹਨ।

ਇਸ ਮੌਕੇ ਸਰਦਾਰ ਬਾਦਲ ਨੇ ਇਸ ਮੌਕੇ ਮੋਗਾ ਦੇ ਟਟਾਰੀਵਾਲਾ ਪਿੰਡ ਵਿਚ 11 ਨੌਜਵਾਨਾਂ ਨਾਲ ਮੁਲਾਕਾਤ ਕੀਤੀ ਤੇ ਉਹਨਾਂ ਦਾ ਸਨਮਾਨ ਕੀਤਾ। ਇਹ ਨੌਜਵਾਨ 26 ਜਨਵਰੀ ਦੀਆ ਘਟਨਾਵਾਂ ਮਗਰੋਂ ਤਿਹਾੜ ਜੇਲ੍ਹ ਵਿਚੋਂ ਰਿਹਾਅ ਹੋ ਕੇ ਆਏ ਹਨ। ਅੰਮ੍ਰਿਤਪਾਲ ਸਿੰਘ ਦੇ ਇਕ ਨੌਜਵਾਨ ਨੇ ਦੱਸਿਆ ਕਿ ਕਿਵੇਂ ਅਕਾਲੀ ਦਲ ਦੇ ਪ੍ਰਧਾਨ ਨੇ ਮੱਖਣ ਬਰਾੜ ਰਾਹੀਂ ਉਹਨਾਂ ਦੀ ਮਦਦ ਕੀਤੀ ਤੇ ਉਹ ਜੇਲ੍ਹ ਵਿਚੋਂ ਬਾਹਰ ਆ ਸਕੇ।

ਇਥੇ ਦਾਣਾ ਮੰਡੀ ਵਿਚ ਵਿਸ਼ਾਲ ਰੈਲੀ ਮਗਰੋਂ ਉਹਨਾਂ ਨੇ ਹਜ਼ਾਰਾਂ ਮੋਟਰ ਸਾਈਕਲਾਂ ਦੇ ਕਾਫਲੇ ਨਾਲ ਵਿਸ਼ਾਲ ਰੋਡ ਮਾਰਚ ਵੀ ਕੱਢਿਆ।

ਸਰਦਾਰ ਬਾਦਲ ਨੇ ਲੋਕਾਂ ਨੂੰ ਭਰੋਸਾ ਦੁਆਇਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਖਾਰਜ ਕੀਤੀਆਂ ਸਾਰੀਆਂ ਭਲਾਈ ਸਕੀਮਾਂ ਬਹਾਲ ਕੀਤੀਆਂ ਜਾਣਗੀਆਂ। ਉਹਨਾਂ ਕਿਹਾ ਕਿ ਸਾਰੇ ਨੀਲੇ ਕਾਰਡ ਨਵੇਂ ਸਿਰੇ ਤੋਂ ਬਣਾਏ ਜਾਣਗੇ ਤੇ ਸਾਰੀਆਂ ਪਰਿਵਾਰਾਂ ਦੀ ਅਗਵਾਈ ਕਰਨ ਵਾਲੀਆਂ ਮਹਿਲਾਵਾਂ ਨੁੰ ਹਰ ਮਹੀਨੇ 2 ਹਜ਼ਾਰ ਰੁਪਏ ਮਹੀਨਾ ਭੱਤਾ ਮਿਲੇਗਾ।

ਉਹਨਾਂ ਨੇ ਇਕੱਠ ਨੁੰ ਅਕਾਲੀ ਦਲ ਤੇ ਬਸਪਾ ਗਠਜੋੜ ਦੇ 13 ਨੁਕਾਤੀ ਏਜੰਡੇ ਤੋਂ ਵੀ ਜਾਣੂ ਕਰਵਾਇਆ ਜੋ ਸਰਕਾਰ ਬਣਨ ’ਤੇ ਲਾਗੂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਹਰ ਘਰ ਨੁੰ 400 ਯੂਨਿਟ ਬਿਜਲੀ ਹਰ ਮਹੀਨੇ ਮੁਫਤ ਮਿਲੇਗੀ ਅਤੇ ਦੋ ਮਹੀਨਿਆਂ ਵਿਚ ਇਕ ਬਿÇਲੰਗ ਸਾਈਕਲ ਵਿਚ 800 ਯੁਨਿਟ ਮੁਫਤ ਮਿਲਣਗੇ। ਉਹਨਾਂ ਕਿਹਾ ਕਿ ਵਿਦਿਆਰਥੀਆਂ ਲਈ 10 ਲੱਖ ਰੁਪਏ ਦੇ ਕਰਜ਼ਾ ਕਾਰਡ ਜਾਰੀ ਕੀਤੇ ਜਾਣਗੇ ਤਾਂ ਜੋ ਵਿਦਿਆਰਥੀ ਉਚੇਰੀ ਸਿੱਖਿਆ ਹਾਸਲ ਕਰ ਸਕਣ ਭਾਵੇਂ ਭਾਰਤ ਵਿਚ ਜਾਂ ਫਿਰ ਵਿਦੇਸ਼ਾਂ ਵਿਚ। ਉਹਨਾਂ ਇਹ ਵੀ ਐਲਾਨ ਕੀਤਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਪ੍ਰੋਫੈਸ਼ਨਲ ਕਾਲਜਾਂ ਵਿਚ 33 ਫੀਸਦੀ ਸੀਟਾਂ ਰਾਖਵੀਂਆਂ ਕੀਤੀਆਂ ਜਾਣਗੀਆਂ ਅਤੇ ਅਜਿਹੇ ਵਿਦਿਆਰਥੀਆਂ ਦੀ ਫੀਸ ਸਰਕਾਰ ਭਰੇਗੀ।

ਸਰਦਾਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਉਸੇ ਤਰੀਕੇ ਲੋਕਾਂ ਨੂੰ ਮੂਰਖ ਬਣਾਉਣ ਦਾ ਯਤਨ ਕਰ ਰਹੀ ਹੈ ਜਿਸ ਤਰੀਕੇ ਕਾਂਗਰਸ ਨੇ 2017 ਦੀਆਂ ਚੋਣਾਂ ਮੌਕੇ ਕੀਤਾ ਸੀ। ਉਹਨਾਂ ਕਿਹਾ ਕਿ ਆਪ ਪਾਰਟੀ ਸਰਕਾਰ ਬਣਨ ’ਤੇ 300 ਯੂਨਿਟ ਮੁਫਤ ਬਿਜਲੀ ਹਾਸਲ ਕਰਨ ਵਾਸਤੇ ਫਾਰਮ ਭਰਵਾ ਰਹੀ ਹੈ। ਉਹਨਾਂ ਕਿਹਾ ਕਿ ਮੈਂ ਪੁੱਛਣਾ ਚਾਹੁੰਦਾ ਹਾਂ ਕਿ ਜਦੋਂ ਇਹ ਸਹੂਲਤ ਸਾਰਿਆਂ ਲਈ ਹੈ ਤਾਂ ਫਿਰ ਕੀ ਇਹ ਸਿਰਫ ਉਹਨਾਂ ਨੁੰ ਦਿੱਤੀ ਜਾਵੇਗੀ ਜਿਹਨਾਂ ਨੇ ਫਾਰਮ ਭਰੇ ਹਨ ? ਉਹਨਾਂ ਕਿਹਾ ਕਿ ਦੂਜੇ ਪਾਸੇ ਅਕਾਲੀ ਦਲ ਦਾ ਭਰੋਸੇਯੋਗ ਪਿਛਲਾ ਰਿਕਾਰਡ ਹੈ ਤੇ ਇਹ ਉਸੇ ਤਰੀਕੇ 13 ਨੁਕਾਤੀ ਏਜੰਡਾ ਸਰਕਾਰ ਬਣਨ ’ਤੇ ਲਾਗੂ ਕਰੇਗਾ ਜਿਸ ਤਰੀਕੇ ਇਸਨੇ ਪਹਿਲਾਂ ਕੀਤੇ ਵਾਅਦੇ ਪੂਰੇ ਕੀਤੇ ਹਨ।